Canada Punjabi Youth Death: ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ਉਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓਂ ਕੈਨੇਡਾ ਗਿਆ ਸੀ।


ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ 'ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।


ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਇੱਥੇ ਦੱਸ ਦੇਈਏ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ।


ਇਹ ਵੀ ਪੜ੍ਹੋ : Sunita Kejriwal News: ਜੇਲ੍ਹ 'ਚੋਂ ਚਲਾਉਣ ਸਰਕਾਰ, ਅਸਤੀਫ਼ਾ ਨਾ ਦੇਣ ...ਕੇਜਰੀਵਾਲ ਦੀ ਪਤਨੀ ਨੂੰ ਬੋਲੇ 'ਆਪ' ਵਿਧਾਇਕ


ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ : Supreme Court bail to Sanjay Singh: ਆਬਕਾਰੀ ਨੀਤੀ ਮਾਮਲੇ ਵਿੱਚ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ