Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ
Advertisement
Article Detail0/zeephh/zeephh2324138

Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ

Gurdaspur News: ਗੁਰਦਾਸਪੁਰ ਵਿੱਚ ਝਗੜੇ ਦੌਰਾਨ ਸਿਰ ਵਿੱਚ ਇੱਟ ਵੱਜਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ

Gurdaspur News (ਅਵਤਾਰ ਸਿੰਘ): ਗੁਰਦਾਸਪੁਰ ਵਿੱਚ ਮਹਿਜ਼ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਨ ਵਜੋਂ ਹੋਈ ਹੈ। ਜਦਕਿ ਉਸਦਾ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿੱਚ ਲਿਜਾਇਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਰੈਫਰ ਦਿੱਤਾ ਗਿਆ। ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸੇ ਝਗੜ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਤੇ ਰੋਹਿਤ ਮਸੀਹ ਪੁੱਤਰ ਰਵੀ ਮਸੀਹ ਨਸ਼ੇ ਕਰਨ ਦੇ ਆਦੀ ਹਨ ਅਤੇ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮ੍ਰਿਤਕ ਨੌਜਵਾਨ ਰਾਜਨ ਮਸੀਹ ਦੇ ਭਰਾ ਸਾਜਨ ਮਸੀਹ ਨਾਲ ਮਿਲ ਕੇ ਗੁਆਂਢੀ ਦੇ ਘਰੋਂ ਕਣਕ ਚੋਰੀ ਕੀਤੀ ਸੀ। ਚੋਰੀ ਹੋਈ ਕਣਕ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕਿ ਅੱਜ ਸਵੇਰੇ ਇਹ ਝਗੜਾ ਹੋਇਆ ਸੀ। ਇਹ ਝਗੜਾ ਇਸ ਕਦਰ ਵੱਧ ਗਿਆ ਕਿ ਦੋਵੇਂ ਪਾਸੇ ਤੋਂ ਇੱਟਾਂ ਰੋੜਿਆਂ ਦੀ ਵਰਤੋਂ ਹੋਣ ਲੱਗੀ।

ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਹੁਣ ਬਰਦਾਸ਼ਤ ਅਤੇ ਸਬਰ ਦੀ ਕੋਈ ਹੱਦ ਨਹੀਂ ਰਹੀ। ਇਸ ਮਮੂਲੀ ਝਗੜੇ ਨੇ 19 ਸਾਲ ਦੇ ਨੌਜਵਾਨ ਦੀ ਜਾਨ ਲੈ ਲਈ। ਇਸ ਸਬੰਧੀ ਸੂਚਨਾ ਮਿਲਣ ਉਤੇ ਘਟਨਾ ਸਥਾਨ ਉਤੇ ਪੁੱਜੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਣੀਆ ਵੱਲੋਂ ਇਸ ਝਗੜੇ ਦੀ ਜਾਂਚ ਸ਼ੁਰੂ ਕਰਕੇ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਭੇਜਣ ਤੋਂ ਬਾਅਦ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਚਓ ਸਾਹਿਲ ਪਠਾਣੀਆਂ ਨੇ ਦੱਸਿਆ ਕਿ ਮੁਲਜ਼ਮ ਵਿਅਕਤੀ ਅਜੇ ਆਪਣੇ ਘਰ ਤੋਂ ਫਰਾਰ ਹਨ ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Chandigarh News: ਆਈਟੀ ਮਹਿਲਾ ਕਾਂਸਟੇਬਲ ਦਾ ਫਿਜ਼ੀਕਲ ਟੈਸਟ ਅੱਜ ਚੰਡੀਗੜ੍ਹ ਵਿੱਚ ਹੋਵੇਗਾ,ਡੋਪ ਟੈਸਟ ਜ਼ਰੂਰੀ

Trending news