Gurdaspur News:  ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ਵਿੱਚ ਬੀਤੇ ਦਿਨੀਂ ਝਗੜੇ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਐਤਵਾਰ ਨੂੰ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਜੋਹਨ ਮਾਲਾ (18 ਸਾਲ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਸ਼ਰੀਕੇ ਵਿੱਚ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਰਿਵਾਰ ਦਾ ਰੋ-ਰੋਹ ਕੇ ਬੁਰਾ ਹਾਲ ਅਤੇ ਇਨਸਾਫ ਦੀ ਮੰਗ ਕਰ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਮ੍ਰਿਤਕ ਨੌਜਵਾਨ ਜੋਹਨ ਮਾਲਾ (18 ਸਾਲ) ਦੇ ਪਿਤਾ ਜਸਪਾਲ ਕੁਮਾਰ ਅਤੇ ਮਾਂ ਅੰਜਲੀ ਭੈਣ ਪੂਜਾ ਅਤੇ ਮਾਸੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ 24 ਜੁਲਾਈ ਨੂੰ ਬਹਿਰਾਮਪੁਰ ਥਾਣੇ ਅਧੀਨ ਪੈਂਦੇ ਪਿੰਡ ਬਹਿਰਾਮਪੁਰ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਆਇਆ ਹੋਇਆ ਸੀ।


ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਕਿਸੇ ਨਾਲ ਲਾਗਤਬਾਜ਼ੀ ਸੀ ਤਾਂ ਜਿੱਥੇ ਪਿੰਡ ਦੇ ਹੀ ਕੁਝ ਬੰਦਿਆਂ ਨੇ ਬਿਨ੍ਹਾਂ ਵਜ੍ਹਾ ਉਨ੍ਹਾਂ ਦੇ ਪੁੱਤ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਡੂੰਘੀਆਂ ਸੱਟਾਂ ਮਾਰ ਦਿੱਤੀਆਂ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤਾਂ ਉਸਨੂੰ ਫਿਰ ਗੁਰਦਾਸਪੁਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਗੁਰਦਾਸਪੁਰ ਦੀ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਫਿਰ। ਪਿਛਲੇ 12 ਦਿਨਾਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਅਜੇ ਤੱਕ ਇਨਸਾਫ ਨਹੀਂ ਦਿੱਤਾ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਉਨ੍ਹਾਂ ਦੇ ਪੁੱਤਰ ਦੇ ਸੱਟਾਂ ਮਾਰਨ ਵਾਲੇ ਮੁਲਜ਼ਮਾਂ ਉੱਪਰ ਕਾਰਵਾਈ ਨਹੀਂ ਕੀਤੀ ਗਈ। ਜਿੱਥੇ ਉਨ੍ਹਾਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੇ ਪੁੱਤਰ ਦੀ ਮੌਤ ਦਾ ਇਨਸਾਫ ਨਾ ਮਿਲਿਆ ਤਾਂ ਲਾਸ਼ ਐਸਐਸਪੀ ਦਫਤਰ ਦੇ ਬਾਹਰ ਰੱਖ ਕੇ ਪੂਰਾ ਪਰਿਵਾਰ ਧਰਨਾ ਪ੍ਰਦਰਸ਼ਨ ਕਰੇਗਾ ਜਿਸ ਦੀ ਜ਼ਿੰਮੇਵਾਰ ਪੁਲਿਸ ਪ੍ਰਸ਼ਾਸਨ ਹੋਵੇਗਾ।


ਇਹ ਵੀ ਪੜ੍ਹੋ : Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ