Gurdeep Bath Resign: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਬਰਨਾਲਾ ਦੀ ਇਹ ਚੋਣ ਆਜ਼ਾਦ ਤੌਰ ਉਤੇ ਦਾਅਵਾ ਠੋਕ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਸ ਬਾਰੇ ਇਕ ਪੋਸਟ ਕੀਤੀ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।


COMMERCIAL BREAK
SCROLL TO CONTINUE READING

ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਗੁਰਦੀਪ ਸਿੰਘ ਬਾਠ ਟਿਕਟ ਦੇ ਸਭ ਤੋਂ ਵੱਡੇ ਦਾਅਵੇਦਾਰ ਸਨ ਪਰ ਪਾਰਟੀ ਨੇ ਸੰਸਦ ਮੈਂਬਰ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ। ਇਸ ਤੋਂ ਤੁਰੰਤ ਬਾਅਦ ਗੁਰਦੀਪ ਸਿੰਘ ਬਾਠ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਆਜ਼ਾਦ ਤੌਰ ਉਤੇ ਚੋਣ ਲੜਨ ਲਈ ਤਿਆਰ ਹਨ।


ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ


ਗੁਰਦੀਪ ਸਿੰਘ ਬਾਠ ਨੇ ਸੋਮਵਾਰ ਨੂੰ ਆਪਣੇ ਪਿੰਡ ਕੱਟੂ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਇੱਕ ਵੱਡੀ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਅੱਜ ਗੁਰਦੀਪ ਸਿੰਘ ਬਾਠ ਨੇ ਆਪਣਾ ਅਹਿਮ ਅਹੁਦਾ ਛੱਡ ਦਿੱਤਾ ਹੈ।



ਦੱਸ ਦੇਈਏ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਮਗਰੋਂ ਬਰਨਾਲਾ ਸੀਟ ਖਾਲੀ ਹੋ ਗਈ ਸੀ। ਹੁਣ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਸਾਥੀ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਇਸ ਸੰਬੰਧੀ ਇੱਕ ਵੀਡੀਓ ਆਪਣੇ ਫ਼ੇਸਬੁੱਕ ਅਕਾਊਂਟ 'ਤੇ ਸ਼ੇਅਰ ਕਰਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।


ਇਹ ਵੀ ਪੜ੍ਹੋ : Ram Rahim Update: ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ! ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ