SGPC News: ਗੁਰਦੁਆਰਾ ਚੋਣ ਕਮਿਸ਼ਨ ਨੇ ਐਸਜੀਪੀਸੀ ਨੂੰ ਪੱਤਰ ਜਾਰੀ ਕਰਕੇ ਵੋਟਰ ਫਾਰਮ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਐਸਜੀਪੀਸੀ ਨੂੰ ਚੋਣਾਂ ਕਰਵਾਉਣ ਲਈ ਵੋਟਰ ਸੂਚੀ ਕਰਵਾਉਣ ਸਬੰਧੀ ਪੱਤਰ ਕੀਤਾ ਹੈ। ਚੋਣ ਕਮਿਸ਼ਨ ਨੇ ਆਦੇਸ਼ ਦਿੱਤਾ ਹੈ ਕਿ ਐਸਜੀਪੀਸੀ ਆਪਣੀ ਵੈਬਸਾਈਟ ਉਤੇ ਫਾਰਮ ਅਪਲੋਡ ਕਰੇ। ਇਸ ਤੋਂ ਇਲਾਵਾ ਕਿਹਾ ਕਿ ਐਸਜੀਪੀਸੀ ਅਧੀਨ ਆਉਣ ਵਾਲੇ ਗੁਰਦੁਆਰਿਆਂ ਵਿੱਚ ਲੋਕਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾਵੇ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਸੀ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਤੇ ਪ੍ਰਿਟਿੰਗ ਹੋਵੇਗੀ।


ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਖਹਿਰਾ ਦੇ ਖਿਲਾਫ ਜਾਂਚ ਕੀਤੀ ਜਾਵੇਗੀ ਤੇਜ਼, ਈਡੀ ਦੀ ਰਿਪੋਰਟ ਨੂੰ ਆਧਾਰ ਵਜੋਂ ਵਰਤਣ ਦੀ ਤਿਆਰੀ


ਇਸ ਮਗਰੋਂ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਤਾਰੀਕ 26 ਦਸੰਬਰ 2023 ਹੋਵੇਗੀ। ਡੀਸੀ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਮਗਰੋਂ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।


ਹ ਵੀ ਪੜ੍ਹੋ : Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ