Ram Rahim Parole: ਡੇਰਾ ਮੁਖੀ ਗੁਰਮੀਤ ਰਾਮ ਰਹੀਮ 15 ਅਕਤੂਬਰ 2022 ਨੂੰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਦੌਰਾਨ ਉਨ੍ਹਾਂ ਦੀ ਬੇਟੀ ਹਨੀਪ੍ਰੀਤ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ।
Trending Photos
Ram Rahim Parole News: ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਹੁਣ ਮੁੜ ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ (Ram Rahim Parole) ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਹੀ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਇਸ ਵਾਰ ਰਾਮ ਰਹੀਮ ਵੀ ਇਸ ਪ੍ਰਗਰਾਮ ਦਾ ਹਿੱਸਾ ਬਣਨਾ ਚਾਹੁੰਦੇ ਹਨ। ਇਸ ਲਈ ਹੁਣ ਮੁੜ ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ (Ram Rahim Parole) ਲਈ ਅਰਜ਼ੀ ਦਿੱਤੀ ਹੈ।
ਇਹ ਵੀ ਪੜ੍ਹੋ: Sarkari Naukri: ਅਧਿਆਪਕਾਂ ਲਈ ਸੁਨਹਿਰਾ ਮੌਕਾ! ਸਿਰਫ਼ 100 ਰੁਪਏ ਲੱਗੇਗੀ ਫ਼ੀਸ, ਜਲਦ ਕਰੋ ਅਪਲਾਈ
ਦੱਸ ਦੇਈਏ ਕਿ ਡੇਰਾ ਰਾਮ ਰਹੀਮ (Dera Saccha Sauda) ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail Rohtak) ਵਿੱਚ ਸਜ਼ਾ ਕੱਟ ਰਹੇ ਹਨ। ਇਸ ਵਾਰ ਉਨ੍ਹਾਂ ਨੇ ਮੁੜ ਇੱਕ ਵਾਰ ਫਿਰ ਪੈਰੋਲ (Ram Rahim Parole) ਲਈ ਅਰਜ਼ੀ ਦਿੱਤੀ ਹੈ। ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ।
ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਪੱਖ ਤੋਂ ਵਿਚਾਰ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਜੇਕਰ ਰਾਮ ਰਹੀਮ ਸਿਰਸਾ 'ਚ ਆਉਂਦਾ ਹੈ ਤਾਂ ਸਰਕਾਰ ਲਈ ਵੀ ਵੱਡਾ ਖਤਰਾ ਪੈਦਾ ਹੋ ਸਕਦਾ ਹੈ, ਇਸੇ ਲਈ ਇਸ ਮੁੱਦੇ 'ਤੇ ਕਾਫੀ ਗਹਿਰਾਈ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਜੇਲ੍ਹ ਪ੍ਰਸ਼ਾਸਨ, ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਉਸ ਦੀ ਜੇਲ੍ਹ ਤੋਂ ਰਿਹਾਈ ਬਾਰੇ ਵਿਚਾਰ ਕਰੇਗੀ ਇੱਕ ਦੋ ਦਿਨਾਂ ਵਿੱਚ ਅੰਤਿਮ (Dera Saccha Sauda) ਫੈਸਲਾ ਹੋਣ ਦੀ ਉਮੀਦ ਹੈ।