'ਚੰਗੇ ਆਚਰਨ ਦੇ ਚਲਦਿਆਂ ਰਾਮ ਰਹੀਮ ਨੂੰ ਮਿਲੀ ਪੈਰੋਲ', ਹਰਿਆਣਾ ਸਰਕਾਰ ਨੇ ਦਾਖਲ ਕੀਤਾ ਹਾਈਕੋਰਟ 'ਚ ਜਵਾਬ
Advertisement

'ਚੰਗੇ ਆਚਰਨ ਦੇ ਚਲਦਿਆਂ ਰਾਮ ਰਹੀਮ ਨੂੰ ਮਿਲੀ ਪੈਰੋਲ', ਹਰਿਆਣਾ ਸਰਕਾਰ ਨੇ ਦਾਖਲ ਕੀਤਾ ਹਾਈਕੋਰਟ 'ਚ ਜਵਾਬ

ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿੱਚ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਪੈਰੋਲ ਮਿਲ ਚੁੱਕੀ ਸੀ ਅਤੇ ਉਸ ਤੋਂ ਬਾਅਦ ਉਹ ਜੇਲ੍ਹ ਵਾਪਸ ਆ ਗਿਆ ਸੀ। 

'ਚੰਗੇ ਆਚਰਨ ਦੇ ਚਲਦਿਆਂ ਰਾਮ ਰਹੀਮ ਨੂੰ ਮਿਲੀ ਪੈਰੋਲ', ਹਰਿਆਣਾ ਸਰਕਾਰ ਨੇ ਦਾਖਲ ਕੀਤਾ ਹਾਈਕੋਰਟ 'ਚ ਜਵਾਬ

Gurmeet Ram Rahim Singh parole case in Punjab and Haryana High Court news: ਹਰਿਆਣਾ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਗਿਆ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੰਗੇ ਆਚਰਨ ਦੇ ਕਰਕੇ ਪੈਰੋਲ ਮਿਲੀ ਸੀ। ਦੱਸ ਦਈਏ ਕਿ SGPC ਦਾ ਇਹ ਬਿਆਨ ਆਇਆ ਸੀ ਕਿ ਰਾਮ ਰਹੀਮ ਦੀ ਪੈਰੋਲ ਨਾਲ ਪੰਜਾਬ ਵਿੱਚ ਸ਼ਾਂਤੀ ਭੰਗ ਹੋਵੇਗੀ। ਹਾਲਾਂਕਿ ਹਰਿਆਣਾ ਸਰਕਾਰ ਨੇ ਕਿਹਾ ਕਿ ਇਹ ਬਿਲਕੁੱਲ ਗਲਤ ਹੈ ਕਿਉਂਕਿ ਰਾਮ ਰਹੀਮ ਪੰਜਾਬ ਤੋਂ ਦੂਰ ਬਾਗਪਤ 'ਚ ਹੈ, ਇਸ ਲਈ ਪੰਜਾਬ 'ਚ ਸ਼ਾਂਤੀ ਭੰਗ ਹੋਣ ਦਾ ਸਵਾਲ ਹੀ ਨਹੀਂ ਉੱਠਦਾ।

ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਉਸ ਦੇ ਚੰਗੇ ਆਚਰਣ ਨੂੰ ਦੇਖਦਿਆਂ ਪੈਰੋਲ ਦਿੱਤੀ ਗਈ ਹੈ ਅਤੇ ਇਹ ਕੋਈ ਐਮਰਜੈਂਸੀ ਪੈਰੋਲ ਨਹੀਂ ਸਗੋਂ ਇੱਕ ਨਿਯਮਤ ਪੈਰੋਲ ਹੈ। ਜ਼ਿਕਰਯੋਗ ਹੀ ਕਿ ਹਰਿਆਣਾ ਸਰਕਾਰ ਵੱਲੋਂ ਇਹ ਜਵਾਬ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਰਜ਼ ਕਰਵਾਇਆ ਗਿਆ ਸੀ। 

ਦੱਸਣਯੋਗ ਹੈ ਕਿ SGPC ਨੇ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਲਈ ਹਾਈਕੋਰਟ 'ਚ ਪਟੀਸ਼ਨ ਦਰਜ਼ ਕੀਤੀ ਸੀ। ਹਾਲਾਂਕਿ ਪਿਛਲੀ ਸੁਣਵਾਈ ਵਿੱਚ ਅਦਾਲਤ ਵਲੋਂ ਹਰਿਆਣਾ ਸਰਕਾਰ, ਰਾਮ ਰਹੀਮ ਸਣੇ ਸਾਰੀਆਂ ਧਿਰਾਂ ਤੋਂ ਜਵਾਬ ਮੰਗਿਆ ਗਿਆ ਸੀ। 

ਇਸ ਦੌਰਾਨ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਕਿ SGPC ਦਾ ਇਹ ਬਿਆਨ ਕਿ ਰਾਮ ਰਹੀਮ ਦੀ ਪੈਰੋਲ, ਪੰਜਾਬ ਵਿੱਚ ਸ਼ਾਂਤੀ ਭੰਗ ਕਰੇਗੀ, ਇਹ ਬਿਲਕੁੱਲ ਗਲਤ ਹੈ ਕਿਉਂਕਿ ਰਾਮ ਰਹੀਮ ਪੰਜਾਬ ਤੋਂ ਦੂਰ ਬਾਗਪਤ 'ਚ ਹੈ ਅਤੇ ਇਸ ਕਰਕੇ ਪੰਜਾਬ 'ਚ ਸ਼ਾਂਤੀ ਭੰਗ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਵੀ ਪੜ੍ਹੋ:  PSEB class 12 board exam date sheet 2023: ਬੋਰਡ ਵੱਲੋਂ 12ਵੀਂ ਜਮਾਤ ਦੇ ਇਮਤਿਹਾਨ ਦੀਆਂ ਤਰੀਕਾਂ 'ਚ ਬਦਲਾਅ, ਦੇਖੋ ਨਵਾਂ ਸ਼ਡਿਊਲ

ਹਰਿਆਣਾ ਸਰਕਾਰ ਨੇ ਆਪਣੇ ਜਵਾਬ ਵਿੱਚ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਪੈਰੋਲ ਮਿਲ ਚੁੱਕੀ ਸੀ ਅਤੇ ਉਸ ਤੋਂ ਬਾਅਦ ਉਹ ਜੇਲ੍ਹ ਵਾਪਸ ਆ ਗਿਆ ਸੀ। ਜਿੱਥੋਂ ਤੱਕ ਰਾਮ ਰਹੀਮ ਨੂੰ ਹਾਰਡ ਕੋਰ ਕ੍ਰਿਮੀਨਲ ਕਹਿਣ ਦਾ ਸਵਾਲ ਹੈ, ਹਾਈ ਕੋਰਟ ਪਹਿਲਾਂ ਹੀ ਇਸ ਮਾਮਲੇ ਵਿੱਚ ਸਪੱਸ਼ਟ ਕਰ ਚੁੱਕੀ ਹੈ ਕਿ ਰਾਮ ਰਹੀਮ ਇਸ ਸ਼੍ਰੇਣੀ ਵਿੱਚ ਨਹੀਂ ਆਉਂਦਾ।

ਸਰਕਾਰ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਸਾਰੇ ਨਿਯਮਾਂ ਨੂੰ ਪੂਰਾ ਕਰਦਾ ਹੈ ਤਾਂ ਉਹ ਪੈਰੋਲ ਦਾ ਹੱਕਦਾਰ ਹੁੰਦਾ ਹੈ। ਰਾਮ ਰਹੀਮ ਵਲੋਂ ਐਡਵੋਕੇਟ ਸੋਨੀਆ ਮਾਥੁਰ ਪੇਸ਼ ਹੋਏ ਅਤੇ ਉਸਨੇ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਰਾਮ ਰਹੀਮ ਦੀ ਪੈਰੋਲ 3 ਮਾਰਚ ਨੂੰ ਖਤਮ ਹੋ ਜਾਵੇਗੀ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ 28 ਫਰਵਰੀ ਨੂੰ ਹੋਵੇਗੀ। 

ਇਹ ਵੀ ਪੜ੍ਹੋ: ਸ਼੍ਰੀ ਅਨੰਦਪੁਰ ਸਾਹਿਬ ਦੇ ਨਿਜੀ ਹਸਪਤਾਲ 'ਚ ਇਲਾਜ਼ ਦੌਰਾਨ ਔਰਤ ਅਤੇ ਉਸਦੇ ਨਵਜੰਮੇ ਬੱਚੇ ਦੀ ਹੋਈ ਮੌਤ, ਡਾਕਟਰ 'ਤੇ ਲੱਗੇ ਲਾਪਰਵਾਹੀ

(For more news apart from Gurmeet Ram Rahim Singh parole case in Punjab and Haryana High Court, stay tuned to Zee PHH)

Trending news