Gurmeet Singh Khudian: ਪੰਜਾਬ ਵਜ਼ਾਰਤ 'ਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਨੇ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ। ਖੁੱਡੀਆ ਨੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ,ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ ਤੇ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕਾਂ ਜਗਰੂਪ ਸਿੰਘ ਗਿੱਲ, ਦਵਿੰਦਰ ਸਿੰਘ ਲਾਡੀ ਢੌੰਸ, ਪ੍ਰੋ. ਬਲਜਿੰਦਰ ਕੌਰ, ਗੁਰਦਿੱਤ ਸਿੰਘ ਸੇਖੋਂ, ਰਜਨੀਸ਼ ਦਹੀਆ, ਜਗਦੀਪ ਗੋਲਡੀ ਕੰਬੋਜ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਰਿੰਦਰ ਪਾਲ ਸਿੰਘ ਸਵਨਾ, ਸਰਵਣ ਸਿੰਘ ਧੁੰਨਅਮਨਦੀਪ ਗੋਲਡੀ ਮੁਸਾਫਿਰ ਤੇ ਮਨਜਿੰਦਰ ਸਿੰਘ ਲਾਲਪੁਰਾ ਦੀ  ਹਾਜ਼ਰੀ ਵਿੱਚ ਅਹੁਦਾ ਸੰਭਾਲਿਆ ਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਖੁੱਡੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।


COMMERCIAL BREAK
SCROLL TO CONTINUE READING

ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੁੱਡੀਆਂ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਖੇਤਰ ਨੂੰ ਖਾਸ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਆਰੰਭੇ ਕੰਮਾਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਨਗੇ।


ਇਸ ਮੌਕੇ ਹਾਜ਼ਰ ਲੰਬੀ ਹਲਕੇ ਤੋਂ ਪਾਰਟੀ ਅਹੁਦੇਦਾਰ ਤੇ ਵਰਕਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਲੰਬੀ ਹਲਕੇ ਤੋਂ ਵਿਧਾਇਕ ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਾ ਕੇ ਪੇਂਡੂ ਖ਼ਿੱਤੇ ਤੇ ਕਿਸਾਨਾਂ ਨਾਲ ਜੁੜੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ।


ਇਹ ਵੀ ਪੜ੍ਹੋ : Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਵੇਰੇ ਬਲਕਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੰਤਰੀਆਂ ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਭਜਨ ਸਿੰਘ ਈ.ਟੀ.ਓ ਤੇ ਵਿਧਾਇਕਾਂ ਦੀ ਹਾਜ਼ਰੀ 'ਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।


ਇਹ ਵੀ ਪੜ੍ਹੋ : Alberta election 2023 results: ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣ 'ਚ 15 ਪੰਜਾਬੀ ਉਮੀਦਵਾਰਾਂ 'ਚੋਂ ਚਾਰ ਚੁਣੇ ਗਏ