Punjab Floods 2023: ਪੰਜਾਬ ਦੇ ਜਲ ਸਰੋਤ ਮੰਤਰੀ ਨੇ ਸੂਬੇ `ਚ ਆਏ ਹੜ੍ਹਾਂ ਲਈ ਹਿਮਾਚਲ ਪ੍ਰਦੇਸ਼ `ਚ ਪਏ ਭਾਰੀ ਮੀਂਹ ਨੂੰ ਦੱਸਿਆ ਮੁੱਖ ਕਾਰਨ
Punjab Floods 2023 news: ਸੂਬੇ ਵਿੱਚ ਜੁਲਾਈ ਦੇ ਮਹੀਨੇ ਵਿੱਚ 161.4 ਮਿਲੀਮੀਟਰ ਮੀਂਹ ਪੈਂਦਾ ਹੁੰਦਾ ਸੀ ਪਰ ਇਸ ਵਾਰ ਦੋ ਦਿਨਾਂ ਵਿੱਚ 83.4 ਮਿਲੀਮੀਟਰ ਮੀਂਹ ਪਿਆ ਹੈ।
Gurmeet Singh Meet Hayer on Punjab Floods 2023: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਇਸਦ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਪੈ ਰਿਹਾ ਭਾਰੀ ਮੀਂਹ ਦੱਸਿਆ ਜਾ ਰਿਹਾ ਹੈ। ਅਜਿਹੇ 'ਚ ਸੂਬੇ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਜ਼ਿਲ੍ਹਿਆਂ ਦੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਬਣਾਏ ਹੋਏ ਹਨ ਅਤੇ ਲਗਾਤਾਰ ਵਿਭਾਗ ਤੋਂ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੁਤਾਬਕ ਵਿਭਾਗ ਵੱਲੋਂ ਡੈਮਾਂ, ਦਰਿਆਵਾਂ ਅਤੇ ਨਹਿਰਾਂ ਵਿੱਚ ਪਾਣੀ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਪਾੜ ਨੂੰ ਭਰਨ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਦੇ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮੌਜੂਦਾ ਹਾਲਾਤਾਂ ਬਾਰੇ ਬਣਾਈ ਗਈ ਇੱਕ ਰਿਪੋਰਟ ਤੋਂ ਪੇਸ਼ ਕੀਤਾ ਗਿਆ ਅਤੇ ਚੱਲ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 9 ਅਤੇ 10 ਜੁਲਾਈ ਨੂੰ ਪਈ ਭਾਰੀ ਮੀਂਹ ਕਰਕੇ ਅਜਿਹੀ ਸਥਿਤੀ ਬਣੀ ਹੈ ਅਤੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਰੋਪੜ ਵਿੱਚ ਜੁਲਾਈ ਵਿੱਚ ਕੁੱਲ ਔਸਤਨ 288 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਇਸ ਵਾਰ ਦੋ ਦਿਨਾਂ ਵਿੱਚ 377 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ ਜੁਲਾਈ ਦੇ ਮਹੀਨੇ ਵਿੱਚ ਮੁਹਾਲੀ ਵਿੱਚ ਔਸਤਨ ਕੁੱਲ 208.6 ਮਿਲੀਮੀਟਰ ਮੀਂਹ ਪੈਂਦਾ ਸੀ, ਪਰ ਇਸ ਵਾਰ ਦੋ ਦਿਨਾਂ ਵਿੱਚ 266 ਮਿਲੀਮੀਟਰ ਮੀਂਹ ਪਿਆ।
ਜੇਕਰ ਪੂਰੇ ਸੂਬੇ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿੱਚ ਜੁਲਾਈ ਦੇ ਮਹੀਨੇ ਵਿੱਚ 161.4 ਮਿਲੀਮੀਟਰ ਮੀਂਹ ਪੈਂਦਾ ਹੁੰਦਾ ਸੀ ਪਰ ਇਸ ਵਾਰ ਦੋ ਦਿਨਾਂ ਵਿੱਚ 83.4 ਮਿਲੀਮੀਟਰ ਮੀਂਹ ਪਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਦਰਿਆਵਾਂ ਵਿੱਚ ਜ਼ਿਆਦਾ ਪਾਣੀ ਆਉਣ ਦਾ ਮੁੱਖ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਸ਼ ਵੀ ਹੈ। ਹਿਮਾਚਲ ਪ੍ਰਦੇਸ਼ ਦੇ ਮੀਂਹ ਦੀ ਗੱਲ ਕੀਤੀ ਜਾਵੇ ਤਾਂ ਜੁਲਾਈ ਦੇ ਮਹੀਨੇ ਵਿੱਚ ਰਾਜ 'ਚ ਔਸਤਨ 255.9 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ 9 ਅਤੇ 10 ਜੁਲਾਈ ਨੂੰ 195.8 ਮਿਲੀਮੀਟਰ ਮੀਂਹ ਪਿਆ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਇਸ ਵਾਰ ਭਾਖੜਾ ਡੈਮ ਤੋਂ ਫਲੱਡ ਗੇਟ ਇੱਕ ਵਾਰ ਵੀ ਨਹੀਂ ਖੋਲ੍ਹੇ ਗਏ ਅਤੇ ਟਰਬਾਈਨਾਂ ਰਾਹੀਂ ਵੱਧ ਤੋਂ ਵੱਧ 35,000 ਕਿਊਸਿਕ ਪਾਣੀ ਛੱਡਿਆ ਜਾਂਦਾ ਹੈ ਅਤੇ ਇਹ ਬਿਜਲੀ ਉਤਪਾਦਨ ਲਈ ਮਹੱਤਵਪੂਰਨ ਹੁੰਦਾ ਹੈ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਤਿੰਨ ਜ਼ਖਮੀ