ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬੀ ਗਾਇਕਾਂ ਨੂੰ ਲਿਖੀ `ਮੌਤ ਦੀ ਚਿੱਠੀ`, ਮੂਸੇਵਾਲਾ ਵਾਂਗ ਨਤੀਜੇ ਭੁਗਤਣ ਦੀ ਦਿੱਤੀ ਧਮਕੀ
ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕਰਦਿਆਂ ਪੰਨੂੰ ਨੇ ਧਮਕੀ ਭਰੇ ਪੱਤਰ ਵਿੱਚ ਪੰਜਾਬੀ ਗਾਇਕਾਂ ਨੂੰ ਕਿਹਾ ਹੈ, `ਮੌਤ ਨੇੜੇ ਹੈ, ਇਸ ਲਈ ਹੁਣ ਖਾਲਿਸਤਾਨ ਰੈਫਰੈਂਡਮ ਦਾ ਸਮਰਥਨ ਕਰਨ ਦਾ ਸਮਾਂ ਹੈ।
ਚੰਡੀਗੜ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਘੰਟੇ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨੇ ਧਮਕੀ ਪੱਤਰ ਜਾਰੀ ਕੀਤਾ ਹੈ। SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬੀ ਗਾਇਕਾਂ ਨੂੰ ਧਮਕੀ ਦਿੱਤੀ ਹੈ ਅਤੇ ਉਨ੍ਹਾਂ ਨੂੰ 'ਖਾਲਿਸਤਾਨੀ ਲਹਿਰ' ਦਾ ਸਮਰਥਨ ਕਰਨ ਲਈ ਕਿਹਾ ਹੈ। ਪੰਨੂ ਨੇ ਅਜਿਹਾ ਨਾ ਕਰਨ 'ਤੇ ਸਿੱਧੂ ਮੂਸੇਵਾਲਾ ਵਾਂਗ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ।
"ਮੌਤ ਆ ਰਹੀ ਹੈ"
ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕਰਦਿਆਂ ਪੰਨੂੰ ਨੇ ਧਮਕੀ ਭਰੇ ਪੱਤਰ ਵਿੱਚ ਪੰਜਾਬੀ ਗਾਇਕਾਂ ਨੂੰ ਕਿਹਾ ਹੈ, 'ਮੌਤ ਨੇੜੇ ਹੈ, ਇਸ ਲਈ ਹੁਣ ਖਾਲਿਸਤਾਨ ਰੈਫਰੈਂਡਮ ਦਾ ਸਮਰਥਨ ਕਰਨ ਦਾ ਸਮਾਂ ਹੈ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਭਾਰਤ ਤੋਂ ਆਜ਼ਾਦ ਕਰਵਾਉਣ ਲਈ ਖਾਲਿਸਤਾਨ ਦੇ ਹੱਕ ਵਿੱਚ ਹਮਾਇਤ ਕੀਤੀ ਜਾਵੇ।"
ਕੈਨੇਡੀਅਨ ਗੈਂਗਸਟਰ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ
ਕੈਨੇਡੀਅਨ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਕੁਝ ਘੰਟੇ ਬਾਅਦ ਹੀ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸੋਸ਼ਲ ਮੀਡੀਆ 'ਤੇ ਇਕ ਬਿਆਨ ਜਾਰੀ ਕਰਦਿਆਂ ਬਰਾੜ ਨੇ ਕਬੂਲ ਕੀਤਾ ਸੀ ਕਿ ਉਹ ਸਚਿਨ ਬਿਸ਼ਨੋਈ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਮਿਲ ਕੇ ਇਸ ਕਤਲ ਲਈ ਜ਼ਿੰਮੇਵਾਰ ਸੀ। ਇਸ ਦੇ ਨਾਲ ਹੀ ਰਿਪੋਰਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਗਾਇਕ ਦੀ ਸਾਬਕਾ ਮੈਨੇਜਰ ਸ਼ਗੁਨ ਪ੍ਰੀਤ ਵੀ ਸ਼ੱਕ ਦੇ ਘੇਰੇ ਵਿੱਚ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਉਸ ਦਾ ਨਾਂ ਵੀ ਸਾਹਮਣੇ ਆਇਆ ਸੀ।
WATCH LIVE TV