Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਈ ਮੁਕੰਮਲ
Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ।
Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਉਥੇ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੂੰ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਰਾਸ ਕੀਤਾ ਗਿਆ, ਜਿਸ ਦੇ ਚੱਲਦੇ ਗੁਰਪ੍ਰੀਤ ਸਿੰਘ ਦੀ ਗਵਾਹੀ ਹੁਣ ਮੁਕੰਮਲ ਹੋ ਗਈ ਹੈ ਕਿਉਂਕਿ ਪਹਿਲਾਂ ਸਾਰੇ ਮੁਲਜ਼ਮਾਂ ਨੂੰ ਵਕੀਲ ਵੱਲੋਂ ਗੁਰਪ੍ਰੀਤ ਸਿੰਘ ਨੂੰ ਕਰਾਸ ਕੀਤਾ ਜਾ ਚੁੱਕਾ ਹੈ ਪਰ ਜੱਗੂ ਭਗਵਾਨਪੁਰੀਆ ਦੇ ਵਕੀਲ ਕਿਸੇ ਕਾਰਨ ਪੇਸ਼ ਨਹੀਂ ਹੋਏ ਸਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਪੇਸ਼ੀ 8 ਨਵੰਬਰ 2024 ਨੂੰ ਤੈਅ ਕੀਤੀ ਹੈ।
ਸਿੱਧੂ ਮੂਸੇ ਵਾਲਾ ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ਵਿੱਚ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਪੇਸ਼ੀ ਦੌਰਾਨ ਜੱਗੂ ਭਗਵਾਨਪੁਰੀਆ ਦੇ ਵਕੀਲ ਸਿੱਧੂ ਮੂਸੇ ਵਾਲਾ ਦੇ ਨਾਲ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Punjab Breaking Live Updates: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ , ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਗਵਾਹੀ ਮੁਕੰਮਲ ਹੋ ਗਈ ਹੈ ਕਿਉਂਕਿ ਸਭ ਤੋਂ ਪਹਿਲਾਂ ਗਵਾਹ ਗੁਰਪ੍ਰੀਤ ਸਿੰਘ ਨੂੰ ਲਾਰੇਂਸ ਬਿਸ਼ਨੋਈ ਦੇ ਵਕੀਲ ਸੁਮਿਤ ਵੱਲੋਂ ਸਾਰੇ ਮੁਲਜ਼ਮਾਂ ਦੇ ਵਕੀਲ ਕਰਾਸ ਕੀਤਾ ਗਿਆ ਸੀ ਅਤੇ ਅਦਾਲਤ ਨੇ ਹੁਕਮ ਜਾਰੀ ਕੀਤੇ ਹਨ। ਬਾਕੀ ਸਾਰੇ ਗਵਾਹਾਂ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਦਾਲਤ ਵੱਲੋਂ ਅਗਲੀ ਪੇਸ਼ੀ 8 ਨਵੰਬਰ 2024 ਤੈਅ ਕੀਤੀ ਗਈ ਅਤੇ ਪੇਸ਼ੀ ਉਤੇ ਦੂਜੇ ਗਵਾਹਾਂ ਨੂੰ ਵੀ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਾਬਿਲੇਗੌਰ ਹੈ ਕਿ ਅਗਸਤ ਮਹੀਨੇ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅਦਾਲਤ ਵਿਚੋਂ ਸੱਤ ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ ਗਿਆ। ਜਿਨ੍ਹਾਂ ਦੀ ਸਿੱਧੂ ਮੂਸੇਵਾਲਾ ਦੇ ਨਾਲ 29 ਮਈ 2022 ਨੂੰ ਥਾਰ ਗੱਡੀ ਦੇ ਵਿੱਚ ਘਟਨਾ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਵੱਲੋਂ ਸ਼ਨਾਖਤ ਕੀਤੀ ਗਈ ਹੈ।
ਇਹ ਵੀ ਪੜ੍ਹੋ : Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ