Gurpreet Singh Funeral News: ਅਨੰਤਨਾਗ `ਚ ਸ਼ਹੀਦ ਹੋਏ ਜਵਾਨ ਗੁਰਪ੍ਰੀਤ ਸਿੰਘ ਦਾ ਗਮਗੀਨ ਮਾਹੌਲ `ਚ ਅੰਤਿਮ ਸਸਕਾਰ
Gurpreet Singh Funeral News: ਅਨੰਤਨਾਗ `ਚ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਗੱਡੀ ਖੱਡ `ਚ ਡਿੱਗਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ ਹੋ ਗਿਆ। ਜਵਾਨ ਦੇ ਜੱਦੀ ਪਿੰਡ ਵਿੱਚ ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
Gurpreet Singh Funeral News: ਅਨੰਤਨਾਗ 'ਚ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਗੱਡੀ ਖੱਡ 'ਚ ਡਿੱਗਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ ਹੋ ਗਿਆ। ਜਵਾਨ ਦੇ ਜੱਦੀ ਪਿੰਡ ਵਿੱਚ ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
ਸ਼੍ਰੀਨਗਰ ਦੇ ਅਨੰਤਨਾਗ 'ਚ ਅੱਤਵਾਦੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵੱਲੋਂ ਅਨੰਤਨਾਗ ਦੀਆਂ ਪਹਾੜੀਆਂ 'ਚ ਚਲਾਏ ਜਾ ਰਹੇ ਸਰਚ ਆਪ੍ਰੇਸ਼ਨ ਦੌਰਾਨ ਜਵਾਨਾਂ ਦੀ ਗੱਡੀ ਅਚਾਨਕ ਖੱਡ 'ਚ ਡਿੱਗ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ 8 ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਦੋਂਕਿ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਜਵਾਨ 19 ਆਰਆਰ ਅਨੰਤਨਾਗ ਵਿੱਚ ਤਾਇਨਾਤ ਲਾਂਸ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ।
ਇਹ ਵੀ ਪੜ੍ਹੋ : Chandigarh Heart Attack: ਦਿਨੋ- ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ
ਗੁਰਪ੍ਰੀਤ ਸਿੰਘ ਛੁੱਟੀ ਪੂਰੀ ਕਰਕੇ ਆਪਣੀ ਯੂਨਿਟ ਵਿੱਚ ਪਰਤਿਆ ਸੀ ਅਤੇ ਇੱਕ ਮਹੀਨਾ ਪਹਿਲਾਂ ਉਸ ਨੇ ਕੱਲ੍ਹ ਸ਼ਾਮ ਨੂੰ ਆਪਣੇ ਘਰ ਵੀਡੀਓ ਕਾਲ 'ਤੇ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ ਤੇ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਉਸਦੀ ਗੱਢੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਨੌਜਵਾਨ ਨੇ ਆਪਣੀ ਪਤਨੀ ਅਤੇ ਦੋ ਨੂੰ ਛੱਡ ਕੇ ਸ਼ਹਾਦਤ ਦਾ ਜਾਮ ਪੀ ਲਿਆ। ਐਤਵਾਰ ਨੂੰ ਗੁਰਪ੍ਰੀਤ ਸਿੰਘ ਦੇ ਜੱਦੀ ਪਿੰਡ ਸਰਾਵਾਂ ਵਿੱਚ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ : Farmer Leader Murder: ਹੁਸ਼ਿਆਰਪੁਰ 'ਚ ਕਿਸਾਨ ਆਗੂ ਦਾ ਕਤਲ; ਖੇਤਾਂ 'ਚ ਫ਼ਸਲ ਨੂੰ ਲਗਾਉਣ ਗਿਆ ਸੀ ਪਾਣੀ