Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
Advertisement
Article Detail0/zeephh/zeephh2024533

Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਅੱਜ ਆਖ਼ਰੀ ਦਿਨ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ  ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਗੜ੍ਹੀ ਸਾਹਿਬ, ਗੁਰਦੁਆਰਾ ਤਾੜੀ ਸਾਹਿਬ ਵਿਖੇ ਦੂਰ-ਦੁਰਾਡੇ ਤੋਂ ਸੰਗਤ ਵੱਡੀ ਗਿਣਤੀ ਨਤਮਸਤਕ ਹੋ ਰਹੀਆਂ ਹਨ। 

Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Shaheedi Diwas Vadde Sahibzade: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਦਾ ਅੱਜਸ਼ਹੀਦੀ ਦਿਹਾੜਾ ਹੈ। ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਅਤੇ ਆਖਰੀ ਦਿਨ ਨਗਰ ਕੀਰਤਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਹ ਨਗਰ ਕੀਰਤਨ ਸਵੇਰੇ 11:00 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਜੋ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। 

ਦੱਸਣਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਚਮਕੌਰ ਗੜੀ ਵਿੱਚ ਮੁਗਲ ਫੌਜ ਨਾਲ ਲੜਦੇ ਹੋਏ ਛੋਟੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਲ ਸਿੱਖ ਫੌਜੀ ਵੀ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਇਹ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 28 ਦਸੰਬਰ ਨੂੰ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: Nagar kirtan: ਪਰਿਵਾਰ ਵਿਛੋੜੇ ਦੀ ਯਾਦ 'ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੈਰਾਗ-ਮਈ ਨਗਰ ਕੀਰਤਨ ਸਜਾਇਆ

ਇਸ ਦੌਰਾਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਗੜ੍ਹੀ ਸਾਹਿਬ, ਗੁਰਦੁਆਰਾ ਤਾੜੀ ਸਾਹਿਬ ਵਿਖੇ ਦੂਰ-ਦੁਰਾਡੇ ਤੋਂ ਸੰਗਤ ਵੱਡੀ ਗਿਣਤੀ ਨਤਮਸਤਕ ਹੋਈਆਂ । ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਨੇ ਦੱਸਿਆ ਕਿ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਸੰਗਤ ਦੀ ਆਮਦ ਵਿਚ ਉਚੇਚੇ ਤੌਰ ’ਤੇ ਪ੍ਰਬੰਧ ਕੀਤੇ ਗਏ ਹਨ। 

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਹਾੜੇ ਉੱਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਾਨਣਾ ਪਾਇਆ ਹੈ। ਅੱਜ ਦੇ ਦਿਨ ਚਮਕੌਰ ਸਾਹਿਬ ਦੀ ਧਰਤੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਾਣਾਂ ਤੋਂ ਪਿਆਰੇ ਸਿੰਘਾਂ ਤੇ ਵੱਡੇ ਸਾਹਿਬਜ਼ਾਦੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਜੀ ਤੇ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਜੀ ਨੇ ਦੁਸ਼ਮਨ ਦੇ ਆਹੂ ਲਾਹੁਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਸ ਪਵਿੱਤਰ ਦਿਹਾੜੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਸੰਗਤਾਂ ਨੂੰ ਸ਼ਹੀਦੀ ਸ਼ਹਾਦਤ ਬਾਰੇ ਦੱਸਿਆ ਉੱਥੇ ਹੀ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਵੀ ਕੀਤੀ।

(ਮਨਪ੍ਰੀਤ ਚਾਹਲ ਦੀ ਰਿਪੋਰਟ)

ਇਹ ਵੀ ਪੜ੍ਹੋ: Safar-E-Shahadat: ਮਾਹੀ ਦੇ ਵਿਛੋੜੇ ਵਾਲੀ ਰਾਤ ਆਈ ਕਹਿਰ ਦੀ, ਗਲੀ- ਗਲੀ ਰੋਂਦੀ ਏ ਅਨੰਦਪੁਰ ਸ਼ਹਿਰ ਦੀ 
 

Trending news