Guru Gobind Singh Jayanti 2024: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, CM ਮਾਨ ਤੇ PM ਮੋਦੀ ਨੇ ਦੇਸ਼ ਵਾਸ਼ੀਆਂ ਨੂੰ ਦਿੱਤੀਆਂ ਵਧਾਈਆਂ
Guru Gobind Singh Jayanti 2024: ਗੁਰੂ ਗੋਬਿੰਦ ਸਾਹਿਬ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਹਨਾਂ ਦਾ ਨਾਮ ਪੰਜ ਪਿਆਰੇ ਜਾਂ ਪਹਿਲਾ ਖਾਲਸਾ ਰੱਖਿਆ।
Guru Gobind Singh Jayanti 2024: ਅੱਜ ਪੂਰੇ ਵਿਸ਼ਵ ਭਰ ਦੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦਰਬਾਰ ਸਾਹਿਬ ਵਿਖੇ ਵੀ ਪੂਰੇ ਪੰਜਾਬ ਭਰ ਤੋਂ ਸ਼ਰਧਾਲੂ ਹੁੰਮ ਹੁਮਾ ਕੇ ਪਹੁੰਚ ਰਹੇ ਹਨ। ਠੰਡ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਵੱਲੋਂ ਪੂਰੀ ਸ਼ਰਧਾ ਵਿਖਾਈ ਜਾ ਰਹੀ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਠੰਡ ਹੋਣ ਦੇ ਬਾਵਜੂਦ ਵੀ ਅੱਜ ਉਹ ਦਰਬਾਰ ਸਾਹਿਬ ਪਹੁੰਚੇ ਨੇ ਨਤਮਸਤਕ ਹੋਣ ਦੇ ਲਈ, ਉਨਾਂ ਨੇ ਕਿਹਾ ਕਿ ਉਹਨਾਂ ਨੂੰ ਇੱਥੇ ਆ ਕੇ ਬੜੀ ਹੀ ਸ਼ਾਂਤੀ ਮਿਲਦੀ ਹੈ, ਸ਼ਰਧਾਲੂਆਂ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਯਾਦ ਵਿੱਚ ਰੱਖਦੇ ਹੋਏ ਹਰ ਇਕ ਸਿੱਖ ਨੂੰ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਵਿੱਚ ਨਤਮਸਤਕ ਜਰੂਰ ਹੋਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵੀਟ
ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ ਅਤੇ ਉਨ੍ਹਾਂ ਦੀ ਦਲੇਰੀ ਅਤੇ ਦਯਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਲਿਖਿਆ ਹੈ, "ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…"
ਦੱਸ ਦਈਏ ਕਿ ਸਿੱਖ ਧਰਮ ਵਿੱਚ ਪ੍ਰਕਾਸ਼ ਪਰਵ ਦਾ ਵਿਸ਼ੇਸ਼ ਮਹੱਤਵ ਹੈ। ਪ੍ਰਕਾਸ਼ ਪੁਰਬ ਵਾਲੇ ਦਿਨ ਅਰਦਾਸ, ਭਜਨ, ਕੀਰਤਨ, ਪ੍ਰਭਾਤ ਫੇਰੀ, ਵਿਸ਼ੇਸ਼ ਲੰਗਰ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਬਿਹਾਰ ਦੇ ਪਟਨਾ ਸ਼ਹਿਰ ਵਿੱਚ 1666 ਵਿੱਚ ਪੌਸ਼ ਮਹੀਨੇ ਦੇ ਸ਼ੁਕਲ ਪੱਖ ਦੀ ਸੱਤਵੀਂ ਤਰੀਕ ਨੂੰ ਹੋਇਆ ਸੀ। ਸਾਲ 2024 ਵਿੱਚ ਗੁਰੂ ਗੋਬਿੰਦ ਸਿੰਘ ਜੈਅੰਤੀ 17 ਜਨਵਰੀ ਦਿਨ ਬੁੱਧਵਾਰ ਨੂੰ ਹੈ।
ਸਿੱਖ ਪਰਿਵਾਰ ਦੇ ਸਾਰੇ ਮੈਂਬਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹਨ। ਪ੍ਰਕਾਸ਼ ਪੁਰਬ ਵਾਲੇ ਦਿਨ ਸੇਵਾ ਵੀ ਕੀਤੀ ਜਾਂਦੀ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਪ੍ਰਕਾਸ਼ ਪੁਰਬ ਵਾਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ। ਇਹ ਲੋਕ ਨਗਰ ਕੀਰਤਨ ਦੀ ਅਗਵਾਈ ਕਰਦੇ ਹਨ।