Guru Gobind Singh Jayanti: ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ
Guru Gobind Singh Jayanti: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ।
Guru Gobind Singh Jayanti/ਬਿਮਲ ਕੁਮਾਰ: ਸਾਹਿਬ-ਏ-ਕਮਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਪੰਥ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਸੰਗਤਾਂ ਗੁਰੂ ਘਰ ਦੇ ਵਿੱਚ ਨਤਮਸਤਕ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਦੱਸ ਦਈਏ ਕਿ ਜਿੱਥੇ ਪਟਨਾ ਸਾਹਿਬ ਦੇ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਮਗਰ ਓਹਨਾ ਨੇ ਆਪਣੀ ਜ਼ਿੰਦਗੀ ਦਾ ਅਹਿਮ ਕੀਮਤੀ ਸਮਾਂ ਲਗਭਗ 29 ਸਾਲ ਇਸ ਧਰਤੀ ਤੇ ਗੁਜ਼ਾਰੇ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨ ਦੇ ਲਈ ਏਸ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ ਕੀਤੀ।
ਅੱਜ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹੀ ਸਾਰਾ ਦਿਨ ਧਾਰਮਿਕ ਸਮਾਗਮ ਹੋਣਗੇ ਅਤੇ ਦਾ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਲੱਗ ਅਲੱਗ ਸਥਾਨਾਂ ਤੋਂ ਪਹੁੰਚਣਗੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ।
ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ ਜੌ ਕਿ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਹੈ । ਸੰਗਤ ਦੂਰ ਦੁਰਾਡੇ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੱਜ ਸਵੇਰ ਤੋਂ ਹੀ ਨਤਮਸਤਕ ਹੋਣ ਪਹੁੰਚ ਰਹੀ ਹੈ, 10 ਦੇ ਕਰੀਬ ਨਗਰ ਕੀਰਤਨ ਵੀ ਅਲੱਗ ਅਲੱਗ ਜਗ੍ਹਾ ਤੋਂ ਸਜਾਏ ਜਾਣਗੇ ਜੌ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚਣ ਤੋਂ ਬਾਅਦ ਜਿਹਨਾ ਦੀ ਸਮਾਪਤੀ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿੱਥੇ ਸਵੇਰ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਸਵੇਰ ਤੋਂ ਹੀ ਗੁਰਮਤਿ ਸਮਾਗਮ ਆਰੰਭ ਕੀਤੇ ਗਏ ਹਨ ਜੋਂ ਦੇਰ ਰਾਤ ਤੱਕ ਤਖਤ ਸ੍ਰੀ ਕੇਸਗੜ ਸਾਹਿਬ ਕੇ ਚਲਣਗੇ, ਰਾਤ ਦੇ ਸਮੇਂ ਆਤਿਸ਼ਬਾਜ਼ੀ ਕੀਤੀ ਜਾਵੇਗੀ ਜੋਂ ਕੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ।
ਇਹ ਵੀ ਪੜ੍ਹੋ: Sri Nada Sahib Video: ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਾਡਾ ਸਾਹਿਬ ਵਿਖੇ ਵਿਸ਼ਾਲ ਸਮਾਗਮ, ਹਰਿਆਣਾ ਦੇ ਰਾਜਪਾਲ ਹੋਏ ਵੀ ਨਤਮਸਤਕ