Prakash Purab: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿੱਚ ਤੇ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ।
Trending Photos
Prakash Purab: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿੱਚ ਤੇ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਤੜਕੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣੀ ਸ਼ੁਰੂ ਹੋ ਗਈ ਸੀ। ਗੁਰੂ ਘਰਾਂ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਰੰਗ ਬਿਰੰਗੇ ਫੁੱਲਾਂ ਨਾਲ ਤੇ ਲਾਈਟਾਂ ਨਾਲ ਸਜਾਇਆ ਗਿਆ ਹੈ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਸਜਾਏ ਗਏ। ਇਸ ਪਾਵਨ ਮੌਕੇ ਦੇਸ਼ ਵਿਸੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ।
ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਹੈ ਪਰ ਸੰਗਤਾਂ ਇਸ ਤੋਂ ਵੀ ਗਿਣਤੀ 'ਚ ਗੁਰੂ ਜੀ ਦੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ। ਸੰਗਤ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਅੱਜ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ।
ਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਜਲੌਅ ਸਜਾਏ ਜਾਣਗੇ। ਇਹ ਜਲੌਅ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸਜਾਏ ਜਾਣਗੇ। ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰਪੁਰਬ ਦੇ ਸਬੰਧ ਵਿੱਚ ਸਾਰਾ ਦਿਨ ਗੁਰਮਤਿ ਸਮਾਗਮ ਚਲਦੇ ਰਹਿਣਗੇ, ਸ਼ਾਮ ਨੂੰ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ, ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਆਖਿਆ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਿਤ ਕਰਨੀਆਂ ਚਾਹੀਦੀਆਂ ਹਨ। ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿੱਚ ਸ਼ਹਿਰ ਵਿੱਚ ਵੱਖ-ਵੱਖ ਇਤਿਹਾਸਿਕ ਅਤੇ ਹੋਰ ਗੁਰਦੁਆਰਿਆਂ ਵਿੱਚ ਵੀ ਗੁਰਮਤਿ ਸਮਾਗਮ ਹੋਏ।
ਇਹ ਵੀ ਪੜ੍ਹੋ : Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਕਿਹਾ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੋਈ ਪੜਤਾਲ ਨਹੀਂ ਬਣਦੀ