Guru Hargobind Sahib ji: ਇਸ ਮੌਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਸ਼ੁਭ ਦਿਹਾੜੇ ਦੀਆਂ ਮੁਬਾਰਕਬਾਦ ਦਿੱਤੀਆਂ
Trending Photos
Guru Hargobind Sahib ji Miri Piri Diwas/ਪਰਮਬੀਰ ਸਿੰਘ ਔਲਖ: ਅੰਮ੍ਰਿਤਸਰ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।
ਇਹ ਵੀ ਪੜ੍ਹੋ: Farmers Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਅੱਜ ਕਰਨਗੇ ਵੱਡਾ ਐਲਾਨ! ਅੱਜ ਕਿਸਾਨਾਂ ਦੀ ਮੀਟਿੰਗ
ਛੇਵੇਂ ਪਾਤਸ਼ਾਹ ਨੇ ਜਿਥੇ ਸਿੱਖਾਂ ਨੂੰ ਸ਼ਸ਼ਤਾਰਧਾਰੀ ਹੋਣ ਦਾ ਆਦੇਸ਼ ਕੀਤਾ, ਉਥੇ ਹੀ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮ ਦਿੱਤੇ। ਇਸ ਦਾ ਮੰਤਵ ਜੁਲਮ ਵਿਰੁੱਧ ਲਾਮਬੰਦ ਕਰਨਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਅਤੇ ਸ਼ਸਤਰ ਕਦੇ ਵੱਖ ਨਹੀਂ ਹੋ ਸਕਦੇ, ਜਿਸ ਤਹਿਤ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਕੌਮ ਨੂੰ ਧੜੇਬੰਦੀ ਤੇ ਵਿਚਾਰਧਾਰਕ ਮਤਭੇਦ ਪਾਸੇ ਰੱਖ ਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਇਕੱਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਕਿਹਾ ਕਿ ਅੱਜ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਿੰਘ ਜੀ ਮਹਾਰਾਜ ਨੇ ਦਿੱਲੀ ਤਖਤ ਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਬਰ ਜੁਲਮ ਦੇ ਖਿਲਾਫ ਅਤੇ ਮੁਰਦਾ ਹੋ ਚੁੱਕੀ ਲੋਕਾਂ ਦੀ ਜਮੀਰ ਨੂੰ ਜਗਾਉਣ ਵਾਸਤੇ ਅੰਦਰ ਨਵੀਂ ਰੂਹ ਫੋਕੀ ਅਤੇ ਆਪ ਮੀਰੀ ਦੇ ਪੀਰੀ ਦੀਆਂ ਸੀਰੀ ਸਾਹਿਬਾਂ ਧਾਰਨ ਕੀਤੀਆਂ ਉੱਥੇ ਹੀ ਗੁਰੂ ਮਹਾਰਾਜ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹੁਕਮਨਾਮੇ ਤੇ ਸੰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਪਰਸੋਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨਾਂ ਦੇ ਅੱਜ ਭੋਗ ਪਾਏ ਗਏ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਸੰਗਤਾਂ ਨੂੰ ਮੀਰੀ ਪੀਰੀ ਦੱਸਦੀਆਂ ਸਭ ਨੂੰ ਵਧਾਈਆਂ ਦਿੰਦੇ ਹਾਂ।