Guru Hargobind Sahib Ji Parkash Purab 2023: ਪੰਜਾਬ ਦੇ ਲੋਕ ਅੱਜ ਯਾਨੀ ਸੋਮਵਾਰ ਨੂੰ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਨ। ਇਸ ਦੌਰਾਨ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ।  


COMMERCIAL BREAK
SCROLL TO CONTINUE READING

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਸਿਧਾਂਤ ਦੀ ਰੌਸ਼ਨੀ ਵਿੱਚ ਸਿੱਖ ਕੌਮ ਨੂੰ ਚੜ੍ਹਦੀਆਂ ਕਲਾਂ ਵੱਲ ਲਿਜਾਣ ਲਈ ਇੱਕ ਨਵੀਂ ਨੀਤੀ ਦਾ ਸੰਚਾਰ ਕੀਤਾ। 


ਜਥੇਦਾਰ ਨੇ ਅੱਗੇ ਕਿਹਾ ਕਿ ਹਕੂਮਤ ਨੂੰ ਸ੍ਰੀ ਹਰਗੋਬਿੰਦ ਪਾਤਸ਼ਾਹ ਦਾ ਇਹ ਰੂਪ ਚੰਗਾ ਨਾ ਲੱਗਾ ਜਿਸ ਕਰਕੇ ਉਨ੍ਹਾਂ ਨੇ ਸ੍ਰੀ ਹਰਗੋਬਿੰਦ ਸਾਹਿਬ ਦੇ ਖਿਲਾਫ ਚਾਰ ਹਮਲੇ ਬੋਲੇ, ਤੇ ਹਮਲਿਆਂ ਦਾ ਸ੍ਰੀ ਹਰਗੋਬਿੰਦ ਸਾਹਿਬ ਨੇ ਬਾਖੂਬੀ ਜਵਾਬ ਦਿੱਤਾ। 


ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ ਤੇ ਕਿਹਾ ਗਿਆ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੋਂ ਪ੍ਰੇਰਨਾ ਮਿਲਦੀ ਹੈ। 


ਦੂਜੇ ਪਾਸੇ ਨਾਭਾ ਦੇ ਨਜ਼ਦੀਕ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਥਾਨ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ (Guru Hargobind Sahib Ji Parkash Purab 2023) ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ਤੇ ਇਸ ਪ੍ਰਕਾਸ਼ ਦਿਹਾੜੇ 'ਤੇ ਗੁਰੂ ਘਰਾਂ ਵਿੱਚ ਮਿੱਸੇ ਪ੍ਰਸਾਦੇ, ਮੱਖਣ, ਲੱਸੀ, ਦਹੀਂ, ਗੰਡੇ, ਆਦਿ ਨਾਲ ਸੰਗਤਾਂ ਨੂੰ ਛਕਾਏ ਜਾਂਦੇ ਹਨ। 


ਇਸ ਗੁਰੂ ਘਰ ਦੇ ਵਿੱਚ ਵੱਡੀ ਤਦਾਦ ਵਿੱਚ ਸੰਗਤਾ ਨਮਸਤਕ ਹੋਈਆਂ, ਅਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਕਥਾਵਾਚਕ ਹਜ਼ੂਰੀ ਰਾਗੀਆਂ ਨੇ ਜਾਣਕਾਰੀ ਵੀ ਸਾਂਝੀਆਂ ਕੀਤੀਆਂ।  


ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਜੂਨ 2023