Guru Nanak Jayanti 2022:  ਅੱਜ ਦੇਸ਼ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਕਈ ਗੁਰਦੁਆਰਿਆਂ ਵਿੱਚ ਭਜਨ, ਕੀਰਤਨ ਅਤੇ ਪ੍ਰਭਾਤ ਫੇਰੀਆਂ ਦੇਖਣ ਨੂੰ ਮਿਲੀਆਂ। ਇਸ ਮੌਕੇ  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈ ਵੀ ਦਿੱਤੀ ਹੈ। ਟਵਿੱਟਰ 'ਤੇ ਗੁਰੂ ਦੇਵ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ, ਉਹਨਾਂ ਨੇ ਲਿਖਿਆ, "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਮੁਬਾਰਕਾਂ। ਉਹਨਾਂ ਦੀਆਂ ਮਹਾਨ ਸਿੱਖਿਆਵਾਂ ਸਾਨੂੰ ਇੱਕ ਨਿਆਂਪੂਰਨ ਅਤੇ ਹਮਦਰਦ ਸਮਾਜ ਬਣਾਉਣ ਦੇ ਯਤਨਾਂ ਵਿੱਚ ਮਾਰਗਦਰਸ਼ਨ ਕਰਨ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਪੀਐਮ ਮੋਦੀ ਨੇ (PM Modi On Guru Nanak Jayanti) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਪ੍ਰੋਗਰਾਮ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ। ਤਸਵੀਰਾਂ ਵਿੱਚ ਪੀਐਮ ਮੋਦੀ ਨੂੰ ਇੱਕ ਵਿਸ਼ੇਸ਼ ਅਰਦਾਸ ਵਿੱਚ ਸ਼ਾਮਲ ਹੁੰਦੇ ਦੇਖਿਆ ਜਾ ਸਕਦਾ ਹੈ।  ਇਸ ਤੋਂ ਪਹਿਲਾਂ ਸੋਮਵਾਰ ਨੂੰ, ਗੁਰੂ ਨਾਨਕ ਜਯੰਤੀ ਦੀ ਪੂਰਵ ਸੰਧਿਆ 'ਤੇ, ਪੀਐਮ ਮੋਦੀ ਨੇ ਦਿੱਲੀ ਵਿੱਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਘਰ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪੀਐਮ ਮੋਦੀ ਨੇ ਗੁਰੂ ਦੇਵ ਨੂੰ ਮੱਥਾ ਟੇਕ ਕੇ ਅਰਦਾਸ ਕੀਤੀ। ਦੱਸ ਦੇਈਏ ਕਿ ਪੀਐਮ ਮੋਦੀ ਨੂੰ ਅਕਸਰ ਸਿੱਖ ਗੁਰੂਆਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੁੰਦੇ ਅਤੇ ਗੁਰਦੁਆਰਿਆਂ ਵਿੱਚ ਜਾਂਦੇ ਦੇਖਿਆ ਗਿਆ ਹੈ।



ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦਾ ਜਨਮ ਕਾਰਤਿਕ ਪੂਰਨਿਮਾ ਨੂੰ ਨਨਕਾਣਾ ਸਾਹਿਬ, ਪਾਕਿਸਤਾਨ ਵਿੱਚ ਹੋਇਆ ਸੀ। ਸ੍ਰੀ ਗੁਰੂ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਗੁਰੂ ਪਰਵ ਵਜੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ 10 ਗੁਰੂਆਂ ਵਿੱਚੋਂ ਪਹਿਲੇ ਸਨ। ਉਹ ਸਿੱਖ ਧਰਮ ਦੇ ਮੋਢੀ ਸਨ।


ਇਹ ਵੀ ਪੜ੍ਹੋ: Guru Nanak Jayanti 2022: ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ, ਵੇਖੋ ਸ੍ਰੀ ਦਰਬਾਰ ਸਾਹਿਬ ਤੋਂ ਅਲੌਕਿਕ ਨਜ਼ਾਰਾ