Guru Ramdas Ji Gurgaddi Diwas: ਸ੍ਰੀ ਗੁਰੂ ਰਾਮਦਾਸ ਜੀ ਗੁਰਤਾਗੱਦੀ ਦਿਵਸ `ਤੇ ਵਿਸ਼ੇਸ਼, CM ਭਗਵੰਤ ਮਾਨ ਨੇ ਕੀਤਾ ਟਵੀਟ
Guru Ramdas Ji Gurgaddi Diwas: ਗੁਰੂ ਰਾਮਦਾਸ ਨੇ ਚੱਕਾ ਰਾਮਦਾਸ ਜਾਂ ਰਾਮਦਾਸਪੁਰ ਦੀ ਨੀਂਹ ਰੱਖੀ ਜਿਸ ਨੂੰ ਬਾਅਦ ਇਸ ਨੂੰ ਅੰਮ੍ਰਿਤਸਰ ਕਿਹਾ ਗਿਆ। ਗੁਰੂ ਸਾਹਿਬ ਨੇ ਸੰਤੋਖਸਰ ਸਰੋਵਰ ਦੀ ਖੁਦਾਈ ਕਰਨ ਲਈ ਤੁੰਗ ਗਿਲਵਾਲੀ ਅਤੇ ਗੁਮਟਾਲਾ ਪਿੰਡਾਂ ਦੇ ਜ਼ਿਮੀਦਾਰਾਂ ਤੋਂ ਜ਼ਮੀਨਾਂ ਖਰੀਦੀਆਂ। ਬਾਅਦ ਵਿਚ ਉਨ੍ਹਾਂ ਨੇ ਸੰਤੋਖਸਰ ਦਾ ਕੰਮ ਬੰਦ ਕਰ ਦਿੱਤਾ ਅਤੇ ਅੰਮ੍ਰਿਤਸਰ ਸਰੋਵਰ ਦੀ ਖੁਦਾਈ `ਤੇ ਪੂਰਾ ਧਿਆਨ ਦਿੱਤਾ।
Guru Ramdas Ji Gurgaddi Diwas: ਚੌਥੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਅੱਜ ਸਮੁੱਚੇ ਸੰਸਾਰ ਭਰ ਵਿੱਚ ਗੁਰਤਾਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਵਰਗੀ ਪਵਿੱਤਰ ਧਰਤੀ 'ਤੇ ਰਾਮਦਾਸ ਸਰੋਵਰ ਬਖਸ਼ਿਆ ਜਿੱਥੇ ਹਰ ਰੋਜ਼ ਲੱਖਾਂ ਦੀ ਗਿਣਤੀ ‘ਚ ਸੰਗਤਾਂ ਦਰਸ਼ਨ ਕਰਕੇ ਆਪਣੇ ਤਨ ਮਨ ਦੀ ਠੰਢਕ ਤੇ ਸ਼ਾਂਤੀ ਲੈ ਕੇ ਪਰਤਦੀਆਂ ਹਨ।
ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਪਿਤਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਪਾਵਨ ਕੁੱਖੋਂ 1534 ਈ: ਨੂੰ ਹੋਇਆ। ਮਾਪਿਆਂ ਦਾ ਵੱਡਾ ਸਪੱਤਰ ਹੋਣ ਕਰਕੇ ਆਪ ਜੀ ਨੂੰ ਜੇਠਾ ਕਿਹਾ ਜਾਣ ਲੱਗਾ। ਅੰਮ੍ਰਿਤਸਰ ਦੇ ਪਿੰਡ ਬਾਸਰਕੇ ਆਪ ਜੀ ਦੇ ਨਾਨਕੇ ਹੋਣ ਕਾਰਨ ਆਪ ਜੀ ਦਾ ਆਉਣਾ ਜਾਣਾ ਬਣਿਆ ਰਹਿੰਦਾ ਸੀ। ਮਾਤਾ-ਪਿਤਾ ਦੇ ਪ੍ਰਲੋਕ ਗਮਨ ਤੋਂ ਬਾਅਦ ਅਪ ਜੀ ਗੋਇੰਦਵਾਲ ਸਾਹਿਬ ਆ ਗਏ। ਜੇਠਾ ਜੀ ਨੇ ਗੁਰੂ ਅਮਰਦਾਸ ਜੀ ਦੀ ਅਥਾਹ ਸੇਵਾ ਕੀਤੀ ਤੇ ਇਸ ਸੇਵਾ ਨਿਮਰਤਾ ਨੂੰ ਦੇਖਦਿਆਂ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ ਤੇ ਆਪਣੇ ਪਰਿਵਾਰ ਦਾ ਇਕ ਹਿੱਸਾ ਬਣਾ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਨਿਮਰਤਾ ਦੇ ਧਾਰਨੀ, ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ... ਆਓ ਪਵਿੱਤਰ ਗੁਰਬਾਣੀ ਨਾਲ ਜੁੜੀਏ ਤੇ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰੀਏ...
ਗੁਰੂ ਸਾਹਿਬ ਦੇ ਜੀਵਨ ਤੇ ਝਾਤ ਪਾਈਏ ਤਾਂ ਪਤਾ ਲੱਗਦਾ ਹੈ ਕਿ ਆਪ ਜੀ ਸੇਵਾ ਸਹਿਣਸ਼ੀਲਤਾ ਤੇ ਆਗਿਆਕਾਰੀ ਸੁਭਾਅ ਦੇ ਮਾਲਕ ਸਨ। ਗੁਰੂ ਸਾਹਿਬ ਨੇ ਰੂੜੀਵਾਦੀ ਪਰੰਪਰਾਂ ਨੂੰ ਤੋੜਦਿਆ ਸਿੱਖ ਧਰਮ ਨੂੰ ਸਭ ਤੋਂ ਵੱਡਮੁੱਲੀ ਦੇਣ 4 ਲਾਂਵਾਂ ਦੇ ਰੂਪ ਵਿੱਚ ਦਿੱਤੀ।