Guru Ramdas Ji Gurpurab 2024: ਪੰਜਾਬ ਦੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਤਿਆਰ ਕੀਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਸੁੰਦਰ ਸਕੈੱਚ
Guru Ramdas Ji Gurpurab 2024: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੰਮ੍ਰਿਤਸਰ ਦੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਸੁੰਦਰ ਸਕੈੱਚ ਤਿਆਰ ਕੀਤਾ। ਗੁਰਸੀਰਤ ਪਹਿਲਾਂ ਵੀ ਬਹੁਤ ਸਾਰੇ ਗੁਰੂਆਂ ਦੀਆਂ ਤਸਵੀਰਾਂ ਬਣਾ ਚੁੱਕੀ ਹੈ।
Guru Ramdas Ji Gurpurab 2024/ ਭਰਤ ਸ਼ਰਮਾ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਬਹੁਤ ਹੀ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉੱਥੇ ਹੀ ਗੁਰੂ ਨਗਰੀ ਅੰਮ੍ਰਿਤਸਰ ਦੀ ਰਹਿਣ ਵਾਲੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਹਨਾਂ ਦੀ ਇੱਕ ਖਾਸ ਸੁੰਦਰ ਤਸਵੀਰ ਤਿਆਰ ਕੀਤੀ ਹੈ। ਗੁਰਸੀਰਤ ਕੌਰ ਮੱਲੀ ਵੱਲੋਂ ਕੁਝ ਘੰਟਿਆਂ ਦੀ ਕੜੀ ਮਿਹਨਤ ਤੋਂ ਬਾਅਦ ਇਸ ਤਸਵੀਰ ਨੂੰ ਬਣਾਇਆ ਗਿਆ ਹੈ, ਗੁਰਸੀਰਤ ਪਹਿਲਾਂ ਵੀ ਬਹੁਤ ਸਾਰੇ ਗੁਰੂਆਂ ਦੀਆਂ ਤਸਵੀਰਾਂ ਬਣਾ ਚੁੱਕੀ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਸੀਰਤ ਕੌਰ ਮੱਲੀ ਨੇ ਕਿਹਾ ਕਿ ਉਹ ਸੱਤਵੀਂ ਕਲਾਸ ਵਿੱਚ ਪੜ੍ਹਦੀ ਹੈ ਅਤੇ ਉਸ ਨੂੰ ਤਸਵੀਰਾਂ ਬਣਾਉਣ ਦਾ ਸ਼ੌਂਕ ਹੈ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਦੇ ਮੌਕੇ ਉਸ ਵੱਲੋਂ ਇਹ ਸੁੰਦਰ ਤਸਵੀਰ ਕੜੀ ਮਿਹਨਤ ਕਰਕੇ ਬਣਾਈ ਗਈ ਹੈ ਗੁਰਸੀਰਤ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਉੱਥੇ ਹੀ ਗੁਰਸੀਰਤ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਨਗਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਦੀ ਜਰੂਰਤ ਹੈ ਅਤੇ ਸਾਨੂੰ ਆਉਣ ਵਾਲੀ ਪੀੜੀ ਨੂੰ ਵੀ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਪੜਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਬਾਰੇ ਪਤਾ ਲੱਗ ਸਕੇ ਗੁਰਸੀਰਤ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਰਹਿਣਾ ਚਾਹੀਦਾ ਹੈ।
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਲੱਗੀਆਂ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਅੱਜ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। ਦੇਸ਼ਾਂ ਵਿਦੇਸ਼ਾਂ ਤੋਂ ਲਿਆਂਦੇ ਸੋਹਣੇ ਫੁੱਲਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ। ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਪਿਤਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਪਾਵਨ ਕੁੱਖੋਂ 1534 ਈ: ਨੂੰ ਹੋਇਆ। ਮਾਪਿਆਂ ਦਾ ਵੱਡਾ ਸਪੱਤਰ ਹੋਣ ਕਰਕੇ ਆਪ ਜੀ ਨੂੰ ਜੇਠਾ ਕਿਹਾ ਜਾਣ ਲੱਗਾ। ਅੰਮ੍ਰਿਤਸਰ ਦੇ ਪਿੰਡ ਬਾਸਰਕੇ ਆਪ ਜੀ ਦੇ ਨਾਨਕੇ ਹੋਣ ਕਾਰਨ ਆਪ ਜੀ ਦਾ ਆਉਣਾ ਜਾਣਾ ਬਣਿਆ ਰਹਿੰਦਾ ਸੀ। ਮਾਤਾ-ਪਿਤਾ ਦੇ ਪ੍ਰਲੋਕ ਗਮਨ ਤੋਂ ਬਾਅਦ ਅਪ ਜੀ ਗੋਇੰਦਵਾਲ ਸਾਹਿਬ ਆ ਗਏ।ਜੇਠਾ ਜੀ ਨੇ ਗੁਰੂ ਅਮਰਦਾਸ ਜੀ ਦੀ ਅਥਾਹ ਸੇਵਾ ਕੀਤੀ ਤੇ ਇਸ ਸੇਵਾ ਨਿਮਰਤਾ ਨੂੰ ਦੇਖਦਿਆਂ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ ਤੇ ਆਪਣੇ ਪਰਿਵਾਰ ਦਾ ਇਕ ਹਿੱਸਾ ਬਣਾ ਲਿਆ।
ਇਹ ਵੀ ਪੜ੍ਹੋ: Amritsar News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ