SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇ
SGPC News: ਪਾਕਿਸਤਾਨ ਵੱਖ-ਵੱਖ ਗੁਰਧਾਮਾਂ ਲਈ ਅੱਜ ਭਾਰਤ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇ ਗਏ।
SGPC News (ਪਰਮਬੀਰ ਸਿੰਘ ਔਲਖ): ਪਾਕਿਸਤਾਨ ਵੱਖ-ਵੱਖ ਗੁਰਧਾਮਾਂ ਲਈ ਅੱਜ ਭਾਰਤ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇ ਗਏ। ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਭਾਰਤ ਵੱਲੋਂ ਭੇਜੇ ਗਏ।
ਪਾਵਨ ਸਰੂਪਾਂ ਨੂੰ ਲੈਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਪ੍ਰਧਾਨ ਤੇ ਲਹਿੰਦੇ ਪੰਜਾਬ ਪਾਕਿਸਤਾਨ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਡਾਕਟਰ ਮਾਹੀਪਾਲ ਸਿੰਘ, ਸਾਬਕਾ ਪ੍ਰਧਾਨ ਤਾਰਾ ਸਿੰਘ, ਬੀਬੀ ਮਨਮੀਤ ਕੌਰ, ਗਿਆਨੀ ਗੋਬਿੰਦ ਸਿੰਘ, ਗਿਆਨੀ ਰਣਜੀਤ ਸਿੰਘ, ਗਿਆਨੀ ਦਿਆ ਸਿੰਘ, ਗਿਆਨੀ ਹਰਭਜਨ ਸਿੰਘ ਤੇ ਗਿਆਨੀ ਪ੍ਰੇਮ ਸਿੰਘ, ਇੰਦਰਜੀਤ ਸਿੰਘ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਦੇ ਰੂਪ ਵਿਚ ਸਰਹੱਦ ਤੇ ਅਰਦਾਸ ਕਰਨ ਉਪਰੰਤ 10 ਪਾਵਨ ਸਰੂਪ ਵਿਸ਼ੇਸ਼ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸੇਵਾ ਕਰਕੇ ਸਰਹੱਦ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਲਈ ਕਾਫਲੇ ਦੇ ਰੂਪ ਵਿੱਚ ਰਵਾਨਾ ਹੋ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨੀ ਸਿੱਖ ਆਗੂਆਂ ਦੀ ਮੰਗ ਅਨੁਸਾਰ 31 ਪਾਵਨ ਸਰੂਪ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੇਜੇ ਜਾਣੇ ਸਨ ਮਗਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਵੱਲੋਂ 10 ਸਰੂਪ ਲੈਣ ਦੀ ਮੰਗ ਕੀਤੀ ਗਈ ਸੀ।
ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ। ਇਸ ਦੇ ਨਾਲ ਹੀ ਛੇ ਸਰੂਪ ਗੁਰਦੁਆਰਾ ਸਿੰਘ ਸਭਾ ਭੇਜੇ ਜਾਣੇ ਸਨ ਪਰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਗੱਡੀ ਨਾ ਲਿਆਂਦੇ ਜਾਣ ਦੇ ਕਾਰਨ ਉਹ ਸਰੂਪ ਸਰਹੱਦ ਤੋਂ ਹੀ ਪਬਲੀਕੇਸ਼ਨ ਸ੍ਰੀ ਰਾਮਸਰ ਸਾਹਿਬ ਵਿਖੇ ਵਾਪਸ ਲੈ ਆਉਂਦੇ ਹਨ।
ਭਾਰਤ ਵੱਲੋਂ ਸਰੂਪ ਸੌਂਪੇ ਜਾਣ ਉਤੇ ਪਾਕਿਸਤਾਨ ਦੀਆਂ ਵਾਹਗਾ ਸਰਹੱਦ ਉਤੇ ਪੁੱਜੀਆਂ ਸਿੱਖ ਸੰਗਤਾਂ ਵੱਲੋਂ ਜੈਕਾਰੇ ਦੀ ਗੂੰਜ ਵਿੱਚ ਫੁੱਲਾਂ ਦੀ ਵਰਖਾ ਕਰਦਿਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਦਬ ਸਤਿਕਾਰ ਨਾਲ ਲਿਆ ਗਿਆ।
ਸਰਹੱਦ ਵਿਖੇ ਪਾਵਨ ਸਰੂਪ ਲੈਂਦਿਆਂ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪਾਕਿਸਤਾਨੀ ਸਿੱਖ ਆਗੂਆਂ ਤੇ ਸੰਗਤ ਵੱਲੋਂ ਕੋਟਿਨ ਕੋਟ ਧੰਨਵਾਦ ਕੀਤਾ।
ਇਹ ਵੀ ਪੜ੍ਹੋ : Kotkapura News: ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਚੁੱਕ ਕੇ ਭੱਜਿਆ ਆਵਾਰਾ ਕੁੱਤਾ; ਮਾਂ ਤੇ ਭੈਣਾਂ ਨੇ ਛੁਡਵਾਇਆ