ਚੰਡੀਗੜ: ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਆਤਮ ਨਗਰ 'ਚ ਦੋ ਸਿਆਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਕਮਲਜੀਤ ਸਿੰਘ ਕੜਵਲ ਆਪਸ ਦੇ ਵਿਚ ਗੁੱਥਮ-ਗੁਥੀ ਹੀ ਨਹੀਂ ਹੋਏ ਬਲਕਿ ਉਹਨਾਂ ਦੀ ਇਹ ਲੜਾਈ ਹਿੰਸਕ ਰੂਪ ਧਾਰਨ ਕਰ ਗਈ। ਜਿਸਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਇਸ ਹਲਕੇ ਨੂੰ ਅਤਿ ਸੰਵੇਦਨਸ਼ੀਲ ਐਲਾਨ ਦਿੱਤਾ ਹੈ ਅਤੇ ਨਾਲ ਦੋਵਾਂ ਆਗੂਆਂ ਦੀ ਵੀਡੀਓ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਲਈ ਕਮਿਸ਼ਨ ਵੱਲੋਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਜੋ 24ਵੀ ਘੰਟੇ ਦੋਵਾਂ ਆਗੂਆਂ ਦੀ ਨਿਗਰਾਨੀ ਕਰਨਗੀਆਂ। ਦੱਸ ਦਈਏ ਕਿ ਲੰਘੇ ਦਿਨੀਂ ਦੋਵਾਂ ਧਿਰਾਂ ਵਿਚ ਲੜਾਈ ਹੋਈ ਜਿਸ ਵਿਚ ਗੋਲੀਆਂ ਤੱਕ ਚੱਲ ਗਈਆਂ। ਪੁਲਿਸ ਨੇ ਬੈਂਸ ਅਤੇ ਉਹਨਾਂ ਦੇ ਸਮਰਥਕਾਂ ਖਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਅਤੇ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹਲਾਂਕਿ ਦੂਜੇ ਦਿਨ ਬੈਂਸ ਨੂੰ ਰਿਹਾਅ ਵੀ ਕਰ ਦਿੱਤਾ ਗਿਆ ਸੀ।


COMMERCIAL BREAK
SCROLL TO CONTINUE READING

 


ਐਕਸ਼ਨ ਵਿਚ ਚੋਣ ਕਮਿਸ਼ਨ


 


ਕਮਿਸ਼ਨ ਨੇ ਬੈਂਸ ਅਤੇ ਕੜਵਲ ਸਮਰਥਕਾਂ ਦਰਮਿਆਨ ਹੋਈ ਹਿੰਸਕ ਝੜਪ ਦਾ ਸਖ਼ਤ ਨੋਟਿਸ ਲਿਆ ਹੈ। ਮੁੱਖ ਚੋਣ ਅਧਿਕਾਰੀ ਨੇ ਸ਼ਿਮਲਾਪੁਰੀ ਥਾਣੇ ਦੇ ਐਸ.ਐਚ.ਓ ਇੰਸਪੈਕਟਰ ਲਾਭ ਸਿੰਘ ਨੂੰ ਹਟਵਾ ਦਿੱਤਾ। ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਇੰਸਪੈਕਟਰ ਲਾਭ ਸਿੰਘ ਨੇ ਸਥਿਤੀ ਨੂੰ ਸਹੀ ਢੰਗ ਨਾਲ ਨਹੀਂ ਸੰਭਾਲਿਆ। ਲਾਭ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ। ਉਸ ਦੀ ਵਿਭਾਗੀ ਜਾਂਚ ਵੀ ਕੀਤੀ ਜਾ ਰਹੀ ਹੈ।


 


WATCH LIVE TV