Jagjit Singh Dallewal: ਹੰਸਰਾਜ ਹੰਸ ਕਿਸਾਨਾਂ ਲਈ ਭੜਕਾਊ ਭਾਸ਼ਾ ਦਾ ਇਸਤੇਮਾਲ ਕਰ ਰਹੇ-ਡੱਲੇਵਾਲ
Jagjit Singh Dallewal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਰੈਲੀ ਨੂੰ ਲੈ ਕੇ ਹੰਸਰਾਜ ਹੰਸ ਦੇ ਬਿਆਨ ਉਤੇ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ।
Jagjit Singh Dallewal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਰੈਲੀ ਨੂੰ ਲੈ ਕੇ ਹੰਸਰਾਜ ਹੰਸ ਦੇ ਬਿਆਨ ਉਤੇ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ। ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗ਼ੈਸ ਸਿਆਸੀ ਵੱਲੋਂ ਲਿਆ ਗਿਆ ਸੀ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ ਤਾਂ ਉਨ੍ਹਾਂ ਤੋਂ ਸਵਾਲ ਪੁੱਛੇ ਜਾਣਗੇ।
ਉਨ੍ਹਾਂ ਸਵਾਲ ਕੀਤੇ ਜਾਣਗੇ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕਿਆ ਗਿਆ, ਉਨ੍ਹਾਂ ਉਪਰ ਹੰਝੂ ਗੈਸ ਦੇ ਗੋਲੇ ਕਿਉਂ ਦਾਗੇ ਗਏ, ਉਨ੍ਹਾਂ ਉਪਰ ਗੋਲੀਆਂ ਕਿਉਂ ਚਲਾਈਆਂ ਗਈਆਂ।
ਕਿਸਾਨਾਂ ਨੂੰ ਅੱਗੇ ਵਧਣ ਤੋਂ ਕਿਉਂ ਰੋਕਿਆ ਗਿਆ ਤਾਂ ਜੋ ਪ੍ਰਧਾਨ ਮੰਤਰੀ ਨੂੰ ਕਿਸਾਨ ਸਵਾਲ ਨਾ ਕਰ ਸਕਣ। ਉਥੇ ਹੀ ਹੰਸਰਾਜ ਹੰਸ ਵੱਲੋਂ ਬਿਆਨ ਦੇਣਾ ਕਿ ਕਿਸਾਨ ਉਨ੍ਹਾਂ ਨੂੰ ਤਲਵਾਰਾਂ ਅਤੇ ਬਰਛੇ ਲੈ ਕੇ ਮਾਰਨਾ ਚਾਹੁੰਦੇ ਸਨ ਪਰ ਉਥੇ ਹੀ ਕਿਸੇ ਵੀ ਕਿਸਾਨ ਕੋਲ ਕੋਈ ਹਥਿਆਰ ਨਹੀਂ ਸੀ।
ਇਹ ਵੀ ਪੜ੍ਹੋ : Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਜਾਰੀ, 9 ਵਜੇ ਤੱਕ 10.82% ਵੋਟਿੰਗ ਹੋਈ
ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਹੰਸਰਾਜ ਹੰਸ ਦਾ ਕਾਫਲਾ ਉਥੇ ਲੰਘਾਇਆ ਗਿਆ ਕਿਉ ਕਿਸਾਨਾਂ ਖਿਲਾਫ਼ ਲਗਾਤਾਰ ਹੰਸਰਾਜ ਹੰਸ ਭੜਕਾਊ ਭਾਸ਼ਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਨੂੰ ਪਤਾ ਸੀ ਕਿ ਕਿਸਾਨ ਉਨ੍ਹਾਂ ਦਾ ਵਿਰੋਧ ਕਰਨਗੇ। ਇਸ ਲਈ ਸੋਚੀ ਸਮਝੀ ਸਕੀਮ ਤਹਿਤ ਕਿਸਾਨ ਧਰਨੇ ਕੋਲੋਂ ਉਨ੍ਹਾਂ ਦਾ ਕਾਫਲਾ ਕੱਢਿਆ ਗਿਆ ਤਾਂ ਜੋ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਸਕੇ।
ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਪੀਐਮ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ ਦਾ ਐਲਾਨ ਕੀਤਾ ਹੋਇਆ ਸੀ। ਇਸ ਤਹਿਤ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਇਕੱਠੇ ਹੋਏ ਸਨ ਅਤੇ ਪੀਐਮ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਨੂੰ ਸਵਾਲ ਪੁੱਛਣ ਦੀ ਯੋਜਨਾ ਬਣਾਈ ਹੋਈ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਪੀਐਮ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਇੰਤਜ਼ਾਮ ਕੀਤੇ ਹੋਏ ਸਨ ਅਤੇ ਕਿਸਾਨਾਂ ਨੂੰ ਪੀਐਮ ਤੱਕ ਨਹੀਂ ਪੁੱਜਣ ਦਿੱਤਾ ਗਿਆ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ