Happy New Year 2024: ਨਵੇਂ ਸਾਲ ਦੇ ਆਗਾਜ਼ ਨੂੰ ਸਿਰਫ਼ ਇੱਕ ਦਿਨ ਹੀ ਰਹਿ ਗਿਆ ਹੈ। ਨਵੇਂ ਸਾਲ ਉੱਤੇ ਅਕਸਰ ਸੈਲਾਨੀ ਘੁੰਮਣ ਲਈ ਵੱਖ- ਵੱਖ ਉੱਤੇ ਜਾਂਦੇ ਹਨ। ਬਹੁਤਾ ਸਾਰੇ ਲੋਕ ਪੰਜਾਬ ਦੇ ਜ਼ਿਲ੍ਹੇ ਅ੍ਰੰਮਿਤਸਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾਂਦੇ ਹਨ।  ਨਵੇਂ ਸਾਲ 'ਤੇ ਅੰਮ੍ਰਿਤਸਰ ਸ਼ਰਧਾਲੂਆਂ ਅਤੇ ਸੈਲਾਨੀਆਂ ਨਾਲ ਗੂੰਜ ਰਿਹਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸ਼ਰਧਾਲੂ ਅਤੇ ਸੈਲਾਨੀ ਗੁਰੂ ਨਗਰੀ ਪਹੁੰਚਣੇ ਸ਼ੁਰੂ ਹੋ ਗਏ ਹਨ। 


COMMERCIAL BREAK
SCROLL TO CONTINUE READING

ਨਵੇਂ ਸਾਲ 'ਤੇ ਗੁਰੂ ਨਗਰੀ 'ਚ ਕਰੀਬ 2 ਲੱਖ ਸ਼ਰਧਾਲੂਆਂ ਅਤੇ ਸੈਲਾਨੀਆਂ ਦੇ ਆਉਣ ਦੀ ਸੰਭਾਵਨਾ ਹੈ। ਸਾਲ ਦੇ ਪਹਿਲੇ ਦਿਨ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਜੀ ਸ਼ਰਧਾ ਭਾਵਨਾ ਨਾਲ ਜਾਂਦੇ ਹਨ ਤਾਂ ਜੋ ਉਨ੍ਹਾਂ ਦਾ ਸਾਰਾ ਸਾਲ ਖੁਸ਼ੀਆਂ, ਸ਼ਾਂਤੀ ਅਤੇ ਤਰੱਕੀ ਵਾਲਾ ਬਣਿਆ ਰਹੇ। ਸਾਲ ਦੀ ਸ਼ੁਰੂਆਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਦੇ ਹਨ। ਇਸ ਕਾਰਨ ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ’ਤੇ ਪੈਰ ਰੱਖਣ ਲਈ ਕੋਈ ਥਾਂ ਨਹੀਂ ਹੈ।      


ਇਹ ਵੀ ਪੜ੍ਹੋ: New Year 2024: ਨਵੇਂ ਸਾਲ 'ਤੇ ਪੁਲਿਸ ਪੂਰੀ ਤਰ੍ਹਾਂ ਅਲਰਟ! ਸੁਰੱਖਿਆ ਪ੍ਰਬੰਧ ਪੁਖ਼ਤਾ, ਵਾਹਨਾਂ ਦੀ ਹੋ ਰਹੀ ਚੈਕਿੰਗ

ਨਵੇਂ ਸਾਲ ਦੀ ਆਮਦ ਉੱਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਉੱਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਸ਼ਹਿਰ ਦੀਆਂ ਵੱਖ-ਵੱਖ ਇਮਾਰਤਾਂ, ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣ ਮੰਦਿਰ ਅਤੇ ਸ੍ਰੀ ਰਾਮ ਤੀਰਥ ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।

ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਨਾਕਾਬੰਦੀ ਵੀ ਕੀਤੀ ਹੋਈ ਹੈ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕੇ ਲਾਏ ਗਏ ਹਨ। ਸੜਕਾਂ, ਚੌਕੀਆਂ ਅਤੇ ਧਾਰਮਿਕ ਸਥਾਨਾਂ ਦੇ ਆਸ-ਪਾਸ ਕਰੀਬ 820 ਪੁਲਿਸ ਮੁਲਾਜ਼ਮ ਤਾਇਨਾਤ ਹਨ।   


ਇਹ ਵੀ ਪੜ੍ਹੋ: AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ 
        
ਮਹਾਨਗਰ ਦੇ ਛੋਟੇ-ਵੱਡੇ ਹੋਟਲ, ਸਰਾਵਾਂ ਅਤੇ ਗੈਸਟ ਹਾਊਸ ਭਰੇ ਪਏ ਹਨ। ਵਾਲਡ ਸਿਟੀ ਤੋਂ ਇਲਾਵਾ ਸਿਵਲ ਲਾਈਨ ਦੇ ਸਾਰੇ ਹੋਟਲਾਂ ਦੇ ਕਮਰੇ ਬੁੱਕ ਹੋ ਚੁੱਕੇ ਹਨ ਅਤੇ ਹੁਣ ਉਡੀਕ ਕੀਤੀ ਜਾ ਰਹੀ ਹੈ। ਹੋਟਲਾਂ ਅਤੇ ਸਰਾਵਾਂ ਵਿੱਚ 1,000 ਰੁਪਏ ਤੋਂ ਲੈ ਕੇ 30,000 ਰੁਪਏ ਤੱਕ ਦੀ ਬੁਕਿੰਗ ਕੀਤੀ ਗਈ ਹੈ। ਜਿਸ ਕਾਰਨ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਸਾਰੇ ਯਾਤਰੀ ਨਿਵਾਸ ਭਰੇ ਹੋਏ ਹਨ।