ਵਿਜੀਲੈਂਸ ਵਿਭਾਗ ਦਾ ਸ਼ਿਕੰਜਾ, ਪੰਜਾਬ ‘ਚ ਛਾਪੇਮਾਰੀ ਹੋਈ ਤੇਜ਼
ਵਿਜੀਲੈਂਸ ਵਿਭਾਗ ਵੱਲੋਂ ਮੋਹਾਲੀ ਦੇ ਸੈਕਟਰ 88 ਵਿੱਚ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਵਿਭਾਗ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਸਰੋਤਾਂ ਦੇ ਤਹਿਤ ਇਹ ਛਾਪੇਮਾਰੀ ਕੀਤੀ ਗਈ।
ਚੰਡੀਗੜ੍ਹ- ਪੰਜਾਬ ਵਿੱਚ ਘੁਟਾਲਿਆਂ ਤੇ ਨਜਾਇਜ਼ ਧੰਦਿਆ ਤੇ ਹੁਣ ਵਿਜੀਲੈਂਸ ਵਿਭਾਗ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਮੋਹਾਲੀ ਦੇ ਸੈਕਟਰ 88 ‘ਚ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਕਿ ਏਆਈਜੀ ਆਸ਼ੀਸ਼ ਕਪੂਰ ‘ਤੇ ਆਮਦਨ ਤੋਂ ਵੱਧ ਸਰੋਤ ਹੋਣ ਦੇ ਦੋਸ਼ਾਂ ਵਿੱਚ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਾਧੂ ਸਿੰਘ ਧਰਮਸੋਤ ਦੇ ਘੁਟਾਲੇ ਵਾਲੇ ਮਾਮਲੇ ਨਾਲ ਵੀ ਇਸ ਛਾਪੇਮਾਰੀ ਨੂੰ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਦੇਈਏ ਕਿ ਆਸ਼ੀਸ਼ ਕਪੂਰ ਖੁਦ ਵਿਜੀਲੈਂਸ ਵਿਭਾਗ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਅਤੇ ਉਹ ਮੋਹਾਲੀ ਵਿੱਚ ਬਤੌਰ ਐਸਪੀ ਵੀ ਰਹਿ ਚੁੱਕੇ ਹਨ।
ਸਾਬਕਾ ਮੰਤਰੀ ਆਸ਼ੂ ‘ਤੇ ਵਿਜੀਲੈਂਸ ਦੀ ਕਾਰਵਾਈ
ਕੁਝ ਦਿਨ ਪਹਿਲਾ ਹੀ ਵਿਜੀਲੈਂਸ ਵਿਭਾਗ ਵੱਲੋਂ ਸਾਬਕਾ ਮੰਤਰੀ ਭਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਵੀ ਕੀਤੀ ਗਈ ਹੈ। ਦੱਸਦੇਈਏ ਕਿ ਇਹ ਗ੍ਰਿਫਤਾਰੀ ਬਹੁ ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ‘ਚ ਹੋਈ ਸੀ। ਦੱਸਦੇਈਏ ਕਿ ਪਿਛਲੇ ਸਾਲ ਦੀ ਖ੍ਰੀਦ ਨੂੰ ਲੈ ਕੇ ਸ਼ਿਕਾਇਤਕਰਤਾ ਠੇਕੇਦਾਰ ਗੁਰਪ੍ਰੀਤ ਸਿੰਘ ਹੈ ਵੱਲੋ ਖ਼ਦਸ਼ਾ ਜਤਾਉਂਦਿਆ ਵਿਜੀਲੈਂਸ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੂੰ ਕਾਰਵਾਈ ਕਰਦਿਆ ਸਾਬਕਾ ਮੰਤਰੀ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਸੀ।
WATCH LIVE TV