Harbhajan Singh ETO:  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜਿਥੇ ਉਨ੍ਹਾਂ ਬਿਜਲੀ ਘਰ ਨਵਾਂਸ਼ਹਿਰ ਦੀ ਚੈਕਿੰਗ ਕੀਤੀ ਉੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ''ਜੀ ਪਲੱਸ ਫੋਰ'' ਇਮਾਰਤ ਦੇ ਕੰਮ ਦਾ ਵੀ ਨਿਰੀਖਣ ਕੀਤਾ।


COMMERCIAL BREAK
SCROLL TO CONTINUE READING

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਵੱਕਾਰੀ ਸੰਸਥਾ ਹੈ, ਜਿਥੇ 1450 ਦੇ ਕਰੀਬ ਬੱਚੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਵਿਚ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ''ਜੀ ਪਲੱਸ ਫੋਰ'' ਇਮਾਰਤ ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਦਸੰਬਰ ਦੇ ਅਖ਼ੀਰ ਤੱਕ ਮੁਕੰਮਲ ਕਰਕੇ ਸਿੱਖਿਆ ਵਿਭਾਗ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁੱਹਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦੋਵਾਂ ਵਿਭਾਗਾਂ ਦਾ ਸਮੁੱਚਾ ਸਟਾਫ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ, ਜਿਸ ਦੇ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ, ਜਿਸ ਵੱਲੋਂ ਸਮੇਂ-ਸਮੇਂ ''ਤੇ ਇਨ੍ਹਾਂ ਦੇ ਕੰਮਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਜਿਥੇ ਬਿਜਲੀ ਘਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਉੱਥੇ ਸਮਾਰਟ ਸਕੂਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।


ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ


ਇਸ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬਣ ਰਹੀ ਬਿਲਡਿੰਗ ਵਿਚ ਸੇਫਟੀ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Punjab News: ​ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਐਲਾਨ