ਹਰਚਰਨ ਸਿੰਘ ਬੈਂਸ ਨੇ ਚੰਨੀ ਸਰਕਾਰ ਨੂੰ ਲਿਆ ਅੜ੍ਹੇ ਹੱਥੀ
Advertisement

ਹਰਚਰਨ ਸਿੰਘ ਬੈਂਸ ਨੇ ਚੰਨੀ ਸਰਕਾਰ ਨੂੰ ਲਿਆ ਅੜ੍ਹੇ ਹੱਥੀ

ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਚਰਨ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ ਉੱਤੇ ਵੱਡੇ ਇਲਜ਼ਾਮ ਲਗਾਏ ਹਨ। 

ਹਰਚਰਨ ਸਿੰਘ ਬੈਂਸ ਨੇ ਚੰਨੀ ਸਰਕਾਰ ਨੂੰ ਲਿਆ ਅੜ੍ਹੇ ਹੱਥੀ

ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਚਰਨ ਸਿੰਘ ਬੈਂਸ ਨੇ ਪ੍ਰੈੱਸ ਕਾਨਫੰਰਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ ਉੱਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੰਟਲੀਜੈਂਸ ਸਟੇਟ ਦੀ ਪ੍ਰਮੁੱਖ ਏਜੰਸੀ ਹੁੰਦੀ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਬਾਰੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਚੰਨੀ ਨੇ ਇੱਕ ਨਿੱਜੀ ਕੰਪਨੀ moovdeck ਅਤੇ ਇੰਟਲੀਜੈਂਸ ਏਜੰਸੀ ,ਗ੍ਰਹਿ ਮੰਤਰੀ ਅਤੇ ਡੀਜੀਪੀ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਨੇ ਆਈਬੀ (IB) ਪੰਜਾਬ ਨੂੰ ਇੱਕ ਨਿੱਜੀ ਕੰਪਨੀ ਦੇ ਅਧੀਨ ਕੰਮ ਕਰਨ ਦੇ ਆਦੇਸ਼ ਦਿੱਤੇ। ਬੈਂਸ ਨੇ ਚੰਨੀ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਇਹ ਨਿੱਜੀ ਕੰਪਨੀ ਜੋ ਅਕਾਲੀ ਦਲ ਦੀ ਟਿਕਟ ਲੈਣ ਦੇ ਚਾਹਵਾਨ ਲੋਕਾਂ ਉੱਤੇ ਨਜ਼ਰ ਰੱਖੇਗੀ ਅਤੇ ਕਈ ਆਗੂਆਂ ਉੱਤੇ ਵੀ ਨਜ਼ਰ ਰੱਖੇਗੀ।

 

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਚੰਨੀ ਨੇ ਆਪਣੀ ਸਰਕਾਰ ਦੇ ਮੰਤਰੀ ਦੇ ਬਾਰੇ ਵੀ ਜਾਣਕਾਰੀ ਇੱਕਠੀ ਕੀਤੀ ਤਾਂ ਕਿ ਉਸ ਨੂੰ ਇਹ ਪਤਾ ਲੱਗ ਸਕੇ ਕੀ ਕਾਂਗਰਸ ਵਿੱਚ ਚੱਲ ਰਿਹਾ ਹੈ।

 

 

ਹਰਚਰਨ ਬੈਂਸ ਦਾ ਕਹਿਣਾ ਹੈ ਕਿ ਚੰਨੀ ਨੇ ਇੰਟਲੀਜੈਂਸ ਦੀ ਗਲਤ ਵਰਤੋਂ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਵੀ ਕੀਤੀ ਜਾਵੇਗੀ ਅਤੇ ਚੋਣ ਕਮਿਸ਼ਨ ਨੂੰ ਵੀ ਇਸ ਉੱਤੇ ਐਕਸ਼ਨ ਲੈਣਾ ਚਾਹੀਦਾ ਹੈ।

Trending news