Dimpy Dhillon: ਨੌਕਰੀਆਂ ਦਿਵਾਉਣ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਉਤੇ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਵੱਲੋਂ ਸਿਰਫ਼ ਗੱਲ ਬਦਲਣ ਲਈ ਸਫਾਈ ਦਿੱਤੀ ਗਈ ਹੈ। ਸੀਪਾਈਟ ਵਿੱਚ ਤਾਂ ਫਿਰ ਨੌਜਵਾਨ ਆਪ ਹੀ ਲੱਗ ਜਾਣਗੇ। ਉਨ੍ਹਾਂ ਨੇ ਸਵਾਲ ਕੀਤਾ ਕਿ ਕੰਡਕਟਰ ਦਾ ਕਿਹੜਾ ਸੀ ਪਾਈਟ ਹੁੰਦਾ ਤੇ ਡਰਾਈਵਰੀ ਦਾ ਕਿਹੜਾ ਸੀ ਪਾਈਟ ਹੁੰਦਾ।


ਇਹ ਵੀ ਪੜ੍ਹੋ : Bathinda News: ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤਾ ਜਾਵੇਗਾ 5 ਲੱਖ ਰੁਪਏ ਦਾ ਇਨਾਮ!


 


ਲੋਕਾਂ ਨੂੰ ਹਮੇਸ਼ਾ ਹੀ ਇਨ੍ਹਾਂ ਨੇ ਬੇਵਕੂਫ ਬਣਾਇਆ ਤੇ ਬਣਾ ਰਹੇ ਹਨ। 14 ਸਾਲ ਦੇ ਮਨਪ੍ਰੀਤ ਵੱਲੋਂ ਬਨਵਾਸ ਵਾਲੇ ਬਿਆਨ ਉਤੇ ਡਿੰਪੀ ਢਿੱਲੋਂ ਨੇ ਕਿਹਾ ਕਿ ਕਿਹੜੇ ਬੰਦੇ ਨੇ ਬਨਵਾਸ ਦਿੱਤਾ ਉਸ ਨੂੰ ਸਾਹਮਣੇ ਤਾਂ ਲਿਆ ਦਵੋ ਇਹ ਖੁਦ ਹੀ ਛੱਡ ਕੇ ਤੁਰ ਗਏ ਸਨ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਸੀ। ਡਿੰਪੀ ਢਿੱਲੋਂ ਨੇ ਬਾਦਲ 'ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਸੀ।


 ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦੀਆਂ 'ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। 


ਇਹ ਵੀ ਪੜ੍ਹੋ : Banur News: ਭਾਰੀ ਵਾਹਨਾਂ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਪਿੰਡ ਮਨੌਲੀ ਸੂਰਤ ਦੇ ਵਾਸੀਆਂ ਨੇ ਕੀਤੀ ਸੜਕ ਜਾਮ, ਜਾਣੋ ਪੂਰਾ ਮਾਮਲਾ