Hardeep Mundian News: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।


ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।


ਇਹ ਵੀ ਪੜ੍ਹੋ : Punjab Panchayat Election 2024: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਸੂਬੇ ਭਰ 'ਚ 15 ਅਕਤੂਬਰ ਨੂੰ ਪੈਣਗੀਆਂ ਵੋਟਾਂ


ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਕੈਬਨਿਟ ਮੰਤਰੀ ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।


ਕੌਣ ਹਨ ਹਰਦੀਪ ਮੁੰਡੀਆਂ


ਹਰਦੀਪ ਸਿੰਘ ਮੁੰਡੀਆਂ 2017 ਦੀਆਂ ਚੋਣਾਂ ਦੌਰਾਨ ਲੋਕ ਇਨਸਾਫ ਪਾਰਟੀ ਦੇ ਮੈਂਬਰ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਹ ਸੱਤਾਧਾਰੀ ਕਾਂਗਰਸ ਵਿਚ ਸ਼ਾਮਲ ਹੋ ਗਏ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ 6 ਮਹੀਨੇ ਪਹਿਲਾਂ ਉਹ AAP ਨਾਲ ਜੁੜ ਗਏ। ਇਨ੍ਹਾਂ ਚੋਣਾਂ ਵਿਚ ਮੁੰਡੀਆਂ ਨੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਆਪਣੀ ਪਹਿਲੀ ਚੋਣ ਲੜੀ ਅਤੇ ਸਾਹਨੇਵਾਲ ਹਲਕੇ ਤੋਂ ਵਿਧਾਇਕ ਬਣੇ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਵਿਕਰਮ ਸਿੰਘ ਬਾਜਵਾ ਨੂੰ 15,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ।


ਹਰਦੀਪ ਸਿੰਘ ਮੁੰਡੀਆਂ ਇਕ ਸਫ਼ਲ ਕਾਰੋਬਾਰੀ ਵੀ ਹਨ। ਉਹ ਹੋਟਲ ਅਤੇ ਰਿਹਾਇਸ਼ੀ ਜਾਇਦਾਦਾਂ ਵਿਚ ਨਿਵੇਸ਼ਕ ਹਨ। ਮੁੰਡੀਆਂ ਦਾ ਮੁੱਖ ਕਾਰੋਬਾਰ ਲੁਧਿਆਣਾ ਵਿਚ ਹੈ, ਜਿੱਥੇ ਉਹ 7 ਦੀਪ ਹੋਟਲ ਦੇ ਮਾਲਕ ਹਨ। ਇਹ ਵਪਾਰ ਮੁੱਖ ਤੌਰ 'ਤੇ ਚੰਡੀਗੜ੍ਹ ਰੋਡ, ਲੁਧਿਆਣਾ 'ਤੇ ਸਥਿਤ ਹੈ। ਇਨ੍ਹਾਂ ਦੇ ਹੋਰ ਜਾਇਦਾਦਾਂ ਵਿਚ ਖੇਤੀਬਾੜੀ ਜ਼ਮੀਨਾਂ ਅਤੇ ਗੈਰ-ਖੇਤੀਬਾੜੀ ਜਾਇਦਾਦਾਂ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ : Manohar Lal on Farmer: ਕੇਂਦਰੀ ਮੰਤਰੀ ਮਨੋਹਰ ਲਾਲ ਨੇ ਸ਼ੰਭੂ ਬਾਰਡਰ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਦੱਸਿਆ ਨਕਲੀ ਕਿਸਾਨ