Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਸੰਘਰਸ਼ੀ ਯੋਧਿਆਂ ਦੀਆਂ ਤਸਵੀਰਾਂ ਲਗਾਉਣ ਦਾ ਐਲਾਨ ਕੀਤਾ ਹੈ।  ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਤਿੰਨ ਹੋਰ ਸੰਘਰਸ਼ੀ ਯੋਧਿਆਂ ਜਿਨ੍ਹਾਂ ਵਿੱਚ ਹਰਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਜਲਾਵਤਨੀ ਭਾਈ ਗਜਿੰਦਰ ਸਿੰਘ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣ ਲਈ ਕਿਹਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ, ਜਿਸ ਵਿੱਚ ਸਾਰੇ ਤਖ਼ਤਾਂ ਦੇ ਜਥੇਦਾਰ ਬੈਠ ਕੇ ਫ਼ੈਸਲਾ ਲੈਣਗੇ। ਅਸਲ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਚਾਹੁੰਦੇ ਹਨ ਕਿ ਪਿਛਲੇ ਕੁਝ ਸਾਲਾਂ ਵਿਚ ਮਾਰੇ ਗਏ ਅੱਤਵਾਦੀ ਹਰਦੀਪ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਕੁਝ ਦਿਨ ਪਹਿਲਾਂ ਮਾਰੇ ਗਏ ਗਜਿੰਦਰ ਸਿੰਘ ਦੀਆਂ ਤਸਵੀਰਾਂ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿਚ ਲਗਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਯੋਧਿਆਂ ਦੀ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਸਕੇ।


ਜਥੇਦਾਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖਸ਼ ਸਿੰਘ ਵਿਖੇ ਆਗੂ ਗਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਦਲ ਖ਼ਾਲਸਾ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ 3 ਜੁਲਾਈ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ : Sunroof In Vehicle: ਚਲਦੀ ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲਣ ਵਾਲਿਆਂ ਦੀ ਹੁਣ ਖੈਰ ਨਹੀਂ!


ਉਨ੍ਹਾਂ ਨੇ 1981 ਵਿੱਚ ਲਾਹੌਰ ਜਾ ਰਹੇ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕੀਤਾ ਸੀ। ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਲਾਹੌਰ ਵਿੱਚ 6 ਮਈ 2023 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


ਇਹ ਵੀ ਪੜ੍ਹੋ : Ludhiana News: OMG! ਸਬਜ਼ੀ ਮੰਡੀ 'ਚੋਂ ਚੋਰੀ ਹੋ ਰਹੇ ਟਮਾਟਰ, CCTV ਆਈ ਸਾਹਮਣੇ