Ludhiana Kisan: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲੁਧਿਆਣਾ ਦਫਤਰ ਵਿੱਚ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਸਵਾਲ ਪੁੱਛਣ ਲਈ ਬਣਾਈਆਂ ਪਿੰਡ-ਪਿੰਡ ਕਮੇਟੀਆਂ ਨਾਲ ਗੱਲਬਾਤ ਕੀਤੀ ਗਈ। 


COMMERCIAL BREAK
SCROLL TO CONTINUE READING

ਯੂਨੀਅਨ ਲੱਖੋਵਾਲ ਦੇ ਚੇਅਰਮੈਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹਨਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਸਵਾਲ ਪੁੱਛਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਭਾਜਪਾ ਨਾਲ ਸੰਬੰਧਿਤ 11 ਸਵਾਲ ਪੁੱਛਣਗੇ ਇਸ ਤੋਂ ਇਲਾਵਾ ਜੋ ਕਿ ਪੰਜਾਬ ਸਰਕਾਰ ਨਾਲ ਸੰਬੰਧਿਤ ਨੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਪੁੱਛਣਗੇ। ਉਹਨਾਂ ਨੇ ਕਿਹਾ ਕਿ ਕਿਸੇ ਦਾ ਘਿਰਾਓ ਨਹੀਂ ਕੀਤਾ ਜਾਵੇਗਾ।


ਹਰਿੰਦਰ ਸਿੰਘ ਨੇ ਕਿਹਾ ਕਿ ਜਗਰਾਉਂ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਅਹਿਮ ਫੈਸਲੇ ਲਏ ਜਾਣਗੇ। ਉਹਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਜਾਂ ਤਾਂ cow cess  ਲੈਣਾ ਬੰਦ ਕਰਨ ਜਾਂ ਫਿਰ cow cess ਕਿਸਾਨ ਯੂਨੀਅਨ ਦੇਣ। ਤਾਂ ਜੋ ਉਹ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕਰ ਸਕਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੋਟਰਾਂ 'ਤੇ ਬਿਜਲੀ ਪੂਰੀ ਨਹੀਂ ਮਿਲ ਰਹੀ। 


ਕਿਸਾਨ ਜੱਥੇਬੰਦੀਆਂ ਵੱਲੋਂ ਜਾਰੀ ਸਵਾਲਾਂ ਦੀ ਲਿਸਟ


1) ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਕਿਉਂ ਗੱਡੇ, ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਕਿਉਂ ਛੱਡੀ, ਗੋਲੀਆਂ ਕਿਉਂ ਚਲਾਈਆਂ?  ਕੀ ਅਸੀਂ ਵਿਦੇਸ਼ੀ ਹਾਂ? ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਗਿਆ? 


2) ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ ?


3) ਐਮਐਸਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ? ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਮੁਸ਼ਕਲ ਹੈ?


4) ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ਵਿੱਚ ਕਿਉਂ ਰੱਖਿਆ ਗਿਆ?


5) ਦਿੱਲੀ ਅੰਦੋਲਨ ਸਮੇਂ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ ?


6)ਕਾਰਪੋਰੇਟਾਂ ਦਾ ਕਰਜ਼ਾ ਮਾਫ ਕਰਨ ਵਿੱਚ ਜੇ ਦਿੱਕਤ ਨਹੀਂ ਤਾਂ ਕਿਸਾਨਾਂ ਦੀ ਕਰਜ਼ਾ ਮੁਕਤੀ ਵਿੱਚ ਕੀ ਮੁਸ਼ਕਲ ਹੈ?


7) ਬਿਜਲੀ ਸੋਧ ਬਿੱਲ 2020 ਵਾਅਦਾ ਖਿਲਾਫ਼ੀ ਕਰਕੇ ਪਾਰਲੀਮੈਂਟ ਵਿਚ ਕਿਉਂ ਪੇਸ਼ ਕੀਤਾ?


8) ਪ੍ਰਦੂਸ਼ਣ ਵਾਲੇ ਕਾਨੂੰਨ ਵਿਚੋਂ ਖੇਤੀ ਖੇਤਰ ਬਾਹਰ ਕਿਉਂ ਨਹੀਂ ਕੱਢਿਆ?


9) ਚੋਣ ਬਾਂਡਾਂ ਦੇ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਕਿਉਂ ਵੇਚਿਆ ਗਿਆ?


10) ਭਾਖੜਾ ਅਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ ?


11)ਸਾਈਲੋਜ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ?