ਕਾਂਗਰਸ ਪਾਰਟੀ ਨੇ ਅਮਰਿੰਦਰ ਸਿੰਘ ਨੂੰ ਬਹੁਤ ਸਤਿਕਾਰ ਦਿੱਤਾ: ਰਾਵਤ
Advertisement

ਕਾਂਗਰਸ ਪਾਰਟੀ ਨੇ ਅਮਰਿੰਦਰ ਸਿੰਘ ਨੂੰ ਬਹੁਤ ਸਤਿਕਾਰ ਦਿੱਤਾ: ਰਾਵਤ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੰਗਾ ਕੰਮ ਕੀਤਾ ਹੈ

ਕਾਂਗਰਸ ਪਾਰਟੀ ਨੇ ਅਮਰਿੰਦਰ ਸਿੰਘ ਨੂੰ ਬਹੁਤ ਸਤਿਕਾਰ ਦਿੱਤਾ: ਰਾਵਤ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਹਰਾਦੂਨ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਚੰਗਾ ਕੰਮ ਕੀਤਾ ਹੈ ਤੇ ਇਸ 2022 ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣੇਗੀ।

ਕਾਂਗਰਸ ਨੇ ਅਮਰਿੰਦਰ ਸਿੰਘ ਨੂੰ ਬਹੁਤ ਸਤਿਕਾਰ ਦਿੱਤਾ ਹੈ: ਹਰੀਸ਼ ਰਾਵਤ
ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ, 'ਮੈਂ ਅਮਰਿੰਦਰ ਸਿੰਘ ਨੂੰ ਨਿਮਰਤਾ ਨਾਲ ਕਹਿਣਾ ਚਾਹੁੰਦਾ ਹਾਂ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਤਿਕਾਰ ਦਿੱਤਾ ਹੈ। ਅੱਜ ਜਦੋਂ ਲੋਕਤੰਤਰ ਨੂੰ ਬਚਾਉਣ ਦਾ ਸਵਾਲ ਦੇਸ਼ ਦੇ ਸਾਹਮਣੇ ਹੈ, ਅਮਰਿੰਦਰ ਸਿੰਘ ਤੋਂ ਸੋਨੀਆ ਗਾਂਧੀ ਦੇ ਨਾਲ ਖੜ੍ਹੇ ਹੋਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ।

ਰਾਵਤ  ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ, ਉਨ੍ਹਾਂ ਦਾ ਬਹੁਤ ਸਤਿਕਾਰ ਕੀਤਾ। ਰਾਵਤ ਨੇ ਕਿਹਾ ਕਿ ਅਮਰਿੰਦਰ ਨੂੰ ਦੋ ਵਾਰ ਫੋਨ ਕਰਕੇ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਰੀਸ਼ ਰਾਵਤ ਨੇ ਕਿਹਾ ਕਿ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਕਾਂਗਰਸ ਨੇ ਅਮਰਿੰਦਰ ਸਿੰਘ ਦਾ ਅਪਮਾਨ ਕੀਤਾ ਹੈ।

ਬੀਤੇ ਦਿਨੀਂ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ਵਿੱਚ ਸ਼ਾਮਿਲ ਨਹੀਂ ਹੋਣਗੇ ਪਰ ਕਾਂਗਰਸ ਨੂੰ ਛੱਡ ਦੇਣਗੇ ਕਿਉਂਕਿ ਉਨ੍ਹਾਂ ਨੂੰ ਜਿਹੜੇ ਅਪਮਾਨ ਦਾ ਸਾਹਮਣਾ ਕਰਨਾ ਪਿਆ ਉਹ ਬਰਦਾਸ਼ਤ ਕਰਨਯੋਗ ਨਹੀਂ ਹੈ।

Trending news