Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਦਿੱਤਾ ਹੈ।
Trending Photos
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਲਈ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸਪੱਸ਼ਟੀਕਰਨ ਸੌਂਪਿਆ।
ਉਨ੍ਹਾਂ ਨੇ ਸਪੱਸ਼ਟੀਕਰਨ ਵਿੱਚ ਲਿਖਿਆ ਕਿ ਉਹ ਬੀਬੀ ਜਗੀਰ ਕੌਰ ਅਤੇ ਔਰਤ ਜਾਤੀ ਤੋਂ ਮੁੜ ਤੋਂ ਮੁਆਫੀ ਮੰਗਦੇ ਹਨ। ਬੀਬੀ ਜਗੀਰ ਕੌਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਸੀ ਉਸ ਨੂੰ ਲੈ ਕੇ ਅੱਜ ਹਰਜਿੰਦਰ ਸਿੰਘ ਧਾਮੀ ਕਮਿਸ਼ਨ ਦੇ ਅੱਗ ਪੇਸ਼ ਹੋਏ।
ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਹੋਏ ਇਧਰੋਂ ਰਵਾਨਾ। ਹਾਲਾਂਕਿ ਮਹਿਲਾ ਕਮਿਸ਼ਨ ਦੀ ਚੇਅਰਮੈਨ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ ਵੱਲੋਂ ਲਿਖਤੀ ਤੌਰ ਉਤੇ ਕਮਿਸ਼ਨ ਅੱਗੇ ਆਪਣਾ ਪੱਖ ਰੱਖ ਦਿੱਤਾ ਹੈ ਤੇ ਅਗਲੀ ਕਾਰਵਾਈ ਬੀਬੀ ਜਗੀਰ ਸਿੰਘ ਨਾਲ ਗੱਲ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਜਾਵੇਗੀ।