Punjab News: ਐਡਵੋਕੇਟ ਧਾਮੀ ਨੇ ਕਿਹਾ- ਆਸਟ੍ਰੇਲੀਆ `ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ
Punjab News: ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ।
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ( Harjinder Singh Dhami) ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ।
ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਮਸਲੇ ’ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟ੍ਰੇਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਪੈਰਵਾਈ ਹਰ ਦੇਸ਼ ਦੀਆਂ ਸੰਗਤਾਂ ਜ਼ੋਰਦਾਰ ਢੰਗ ਨਾਲ ਕਰਨਗੀਆਂ।
ਇਹ ਵੀ ਪੜ੍ਹੋ: Punjab News: ਐਡਵੋਕੇਟ ਧਾਮੀ ਨੇ NIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਨੂੰ ਦੱਸਿਆ ਮੰਦਭਾਗੀ ਕਾਰਵਾਈ
ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟ੍ਰੇਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ।
ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ ’ਤੇ ਬੰਦਸ਼ ਨੂੰ ‘ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ’ ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।
ਇਹ ਵੀ ਪੜ੍ਹੋ: Bhagat Puran Singh News: ਜਾਣੋ ਕੌਣ ਸਨ ਭਗਤ ਪੂਰਨ ਸਿੰਘ? ਅੱਜ ਪਿੰਗਲਵਾੜਾ ਵਿਖੇ ਮਨਾਈ ਜਾ ਰਹੀ ਬਰਸੀ