Punjab News: ਐਡਵੋਕੇਟ ਧਾਮੀ ਨੇ NIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਨੂੰ ਦੱਸਿਆ ਮੰਦਭਾਗੀ ਕਾਰਵਾਈ
Punjab News: ਖ਼ਾਲਸਾ ਏਡ ਸੰਸਥਾ ਵੀ ਅਜਿਹੀਆਂ ਹੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਬਿਨਾਂ ਭੇਦ ਭਾਵ ਦੇ ਵਿਸ਼ਵਭਰ ਵਿੱਚ ਮਾਨਵਤਾ ਦੀ ਸੇਵਾ ਕਰ ਰਹੀ ਹੈ।
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਇਸ ਦੇ ਮੈਨੇਜਰ ਦੇ ਘਰ ਛਾਪੇਮਾਰੀ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਇਸ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਹੀ ਮੰਦਭਾਗੀ ਕਾਰਵਾਈ ਹੈ। ਮਨੁੱਖੀ ਭਲਾਈ ਦੇ ਖੇਤਰ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਹ ਵਿਸ਼ੇਸ਼ਤਾ ਹੈ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਦਿਆਂ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਕਰਦੇ ਹਨ। ਦੁਨੀਆਂ ਵਿੱਚ ਕਿਤੇ ਵੀ ਕੋਈ ਸਮੱਸਿਆ ਹੋਵੇ ਤਾਂ ਸਿੱਖ ਮਦਦ ਲਈ ਸਭ ਤੋਂ ਅੱਗੇ ਹਨ। ਖਾਲਸਾ ਏਡ ਸੰਸਥਾ ਵੀ ਇੱਕ ਅਜਿਹੀ ਸੰਸਥਾ ਹੈ ਜੋ ਬਿਨਾਂ ਕਿਸੇ ਭੇਦਭਾਵ ਦੇ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀਆਂ ਮਾਨਵਤਾਵਾਦੀ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜਾਂਚ ਦੀ ਲੋੜ ਹੁੰਦੀ ਤਾਂ ਖ਼ਾਲਸਾ ਏਡ ਦੇ ਜ਼ਿੰਮੇਵਾਰ ਪ੍ਰਬੰਧਕਾਂ ਨੂੰ ਨੋਟਿਸ ਭੇਜ ਕੇ ਇਸ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾ ਸਕਦਾ ਸੀ। ਦਫ਼ਤਰਾਂ ਅਤੇ ਘਰਾਂ 'ਤੇ ਬਿਨਾਂ ਸੂਚਨਾ ਦੇ ਛਾਪੇ ਮਾਰ ਕੇ ਡਰ ਦਾ ਮਾਹੌਲ ਪੈਦਾ ਕਰਨਾ ਜਾਇਜ਼ ਨਹੀਂ ਹੈ।
ਇਹ ਵੀ ਪੜ੍ਹੋ: Punjab news: ਪੰਜਾਬ ਵਿੱਚ ਖਾਲਸਾ ਏਡ ਦੇ ਦਫਤਰ 'ਤੇ NIA ਦੀ ਰੇਡ ਮਗਰੋਂ ਸਾਹਮਣੇ ਆਇਆ ਰਵੀ ਸਿੰਘ ਖਾਲਸਾ ਦਾ ਬਿਆਨ
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਜਥੇਬੰਦੀਆਂ ਹਰ ਸਮੇਂ ਰਾਹਤ ਕਾਰਜਾਂ ਵਿੱਚ ਸਭ ਤੋਂ ਅੱਗੇ ਹਨ। ਕੋਵਿਡ-19 ਮਹਾਂਮਾਰੀ ਦਾ ਭਿਆਨਕ ਦੌਰ ਸਭ ਤੋਂ ਤਾਜ਼ਾ ਉਦਾਹਰਣ ਹੈ ਜਦੋਂ ਸਿੱਖ ਜਥੇਬੰਦੀਆਂ ਦੇ ਵਲੰਟੀਅਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਨੁੱਖਤਾ ਦੀ ਸੇਵਾ ਕੀਤੀ।
ਇਹ ਵੀ ਪੜ੍ਹੋ: Sukhbir Singh Badal News: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ, 19 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਦਰਅਸਲ ਪੰਜਾਬ ਵਿੱਚ ਬੀਤੇ ਦਿਨੀਂ ਖਾਲਸਾ ਏਡ ਦੇ ਦਫਤਰ 'ਤੇ NIA ਵੱਲੋਂ ਰੇਡ ਕੀਤੀ ਗਈ ਅਤੇ ਇਸ ਤੋਂ ਬਾਅਦ ਹੁਣ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਬਿਆਨ ਸਾਹਮਣੇ ਆਇਆ ਸੀ। ਖਾਲਸਾ ਏਡ ਦੇ ਮੁਖੀ ਦਾ ਕਹਿਣਾ ਹੈ ਕਿ ਉਹ ਤੁਰਕੀ ਵਿੱਚ ਸਨ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਐਨਆਈਏ ਵੱਲੋਂ ਖਾਲਸਾ ਏਡ ਦੇ ਦਫ਼ਤਰਾਂ ਸਮੇਤ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਕਿਹਾ ਕਿ ਇੱਕ ਪਾਸੇ ਐਨਆਈਏ ਵੱਲੋਂ ਕਿਹਾ ਗਿਆ ਕਿ ਉਹ ਕਾਗਜ਼ੀ ਕਾਰਵਾਈਆਂ ਦੀ ਜਾਂਚ ਕਰ ਰਹੇ ਹਨ ਅਤੇ ਦੂਜੇ ਪਾਸੇ ਏਜੰਸੀ ਦੀ ਟੀਮ ਵੱਲੋਂ ਅਮਰਪ੍ਰੀਤ ਸਿੰਘ ਦੇ ਘਰ ਜਾ ਕੇ ਘਰ ਦੇ ਇੱਕ-ਇੱਕ ਕਮਰੇ ਦੀ ਤਲਾਸ਼ੀ ਲਈ ਗਈ ਤੇ ਪ੍ਰੇਸ਼ਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਤੁਸੀਂ ਸੋਚੋ ਕਿ 10-15 ਤੋਂ ਅਫਸਰਤੇ ਪੁਲਿਸ ਅਧਿਕਾਰੀ ਜੇਕਰ ਸਵੇਰੇ 5 ਵਜੇ ਤੁਹਾਡਾ ਦਰਵਾਜ਼ਾ ਖੜਕਾਉਣ ਅਤੇ ਤੁਹਾਡੇ ਘਰ ਦੀ ਤਲਾਸ਼ੀ ਲੈਣ ਅਤੇ ਤੁਹਾਡੇ ਘਰ ਦੇ ਹਰੇਕ ਮੈਂਬਰ ਤੋਂ ਪੁੱਛਗਿੱਛ ਕਰਨ, ਤਾਂ ਕਿਵੇਂ ਮਹਿਸੂਸ ਹੋਵੇਗਾ? ਰਵੀ ਸਿੰਘ ਖਾਲਸਾ ਨੇ ਅੱਗੇ ਕਿਹਾ ਕਿ ਸਾਰੇ ਘਰ ਦੀ ਤਲਾਸ਼ੀ ਲੈਣ ਦੀ ਕੀ ਲੋੜ ਸੀ?