Punjab Farmers Protest News: ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ (Punjab Farmers Protest) ਵੱਲੋਂ ਅੱਜ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਟ੍ਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਕਿਸਾਨ ਜੱਥੇਬੰਦੀਆਂ ਵੱਲੋਂ ਧਰਨੇ ਨੂੰ ਲੈ ਕੇ ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ, "ਕਿਸਾਨ ਜੱਥੇਬੰਦੀਆਂ ਪ੍ਰਦਰਸ਼ਨ ਕਰਨ ਦਾ ਬਹਾਨਾ ਲੱਭਦੀਆਂ ਹਨ" 


COMMERCIAL BREAK
SCROLL TO CONTINUE READING

ਉਹਨਾਂ ਨੇ ਕਿਹਾ ਕਿ ਅਸਲੀ ਕਿਸਾਨ ਸਾਡੀ ਪਾਰਟੀ ਦੇ ਨਾਲ ਹਨ। ਇਹ ਧਰਨਾ ਸਿਰਫ਼ ਕੇਂਦਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਇਸ ਦੇ ਨਾਲ ਹੀ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਿਆਸਤ ਤੋਂ ਪ੍ਰੇਰਿਤ ਹੋ ਕੇ ਕਿਸਾਨ ਪ੍ਰਦਰਸ਼ਨ ਨਾ ਕਰਨ ਅਤੇ ਉਹਨਾਂ ਨੇ ਕਿਹਾ ਕਿ ਆਪ ਸਰਕਾਰ ਆਪਣੇ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਕੇਂਦਰ ਵੱਲ ਡਿਵਰਟ ਕਰਦੀ ਹੈ।


ਇਹ ਵੀ ਪੜ੍ਹੋ: Punjab News: ਭਦੌੜ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ ਨਾਚ! ਚੱਲੀਆਂ ਡਾਂਗਾ, ਕਈ ਜ਼ਖ਼ਮੀ

ਦਰਅਸਲ ਪੰਜਾਬ ਦੇ ਮੋਹਾਲੀ ਨਾਲ ਲੱਗਦੀ ਚੰਡੀਗੜ੍ਹ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਲਾ ਦਿੱਤੀ ਹੈ। ਜਿੱਥੇ ਰਿਜ਼ਰਵ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। 


ਦੱਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਮੰਗਾਂ ਹਨ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਨੂੰ ਕੂਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਫਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਮੁਆਵਜ਼ਾ, ਘੱਗਰ ਅਤੇ ਹੋਰ ਦਰਿਆਵਾਂ ਦਾ ਸਥਾਈ ਹੱਲ ਯੋਜਨਾ ਅਨੁਸਾਰ, ਮਾਰੇ ਗਏ ਪਸ਼ੂਆਂ ਲਈ ਇਕ ਲੱਖ ਰੁਪਏ, ਢਹਿ-ਢੇਰੀ ਹੋਏ ਮਕਾਨਾਂ ਲਈ 5 ਲੱਖ ਰੁਪਏ ਮੁਆਵਜ਼ਾ ਦੀ ਮੰਗ ਕੀਤੀ ਹੈ।


ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ ਵਿਖੇ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਕਿਸਾਨਾਂ ਤੇ ਪੁਲਿਸ ਵਿਚਾਲੇ ਇੱਕ ਝੜਪ ਹੋਈ ਅਤੇ ਇਸ ਦੌਰਾਨ ਇੱਕ ਕਿਸਾਨ ਟਰਾਲੀ ਦੇ ਟਾਇਰ ਥੱਲੇ ਆ ਗਿਆ ਅਤੇ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਮੰਡੇਰ ਕਲਾ ਵਜੋਂ ਹੋਈ ਹੈ ਅਤੇ ਉਸਦੀ ਮੌਤ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੁਲਿਸ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਰੇ ਗਏ ਧੱਕੇ ਕਰਕੇ ਪ੍ਰੀਤਮ ਸਿੰਘ ਟਰਾਲੀ ਦੇ ਥੱਲੇ ਆ ਗਿਆ ਸੀ।  


ਇਹ ਵੀ ਪੜ੍ਹੋ: Farmers Protest Today Live Updates: ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਮੁਹਾਲੀ 'ਚ ਭਾਰੀ ਪੁਲਿਸ ਬਲ ਤਾਇਨਾਤ