Harjot Bains Wedding News: ਅਨੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਗ੍ਰਹਿਸਤੀ ਜੀਵਨ ਵਿੱਚ ਬੱਝਣ ਗਏ ਹਨ। ਬੈਂਸ ਦਾ ਵਿਆਹ ਗੁਰੂਗ੍ਰਾਮ ਦੇ ਰਹਿਣ ਵਾਲੇ ਰਾਕੇਸ਼ ਯਾਦਵ ਦੀ ਧੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਜੋ ਕਿ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਹਨ, ਨਾਲ ਹੋਇਆ ਹੈ।
Trending Photos
Harjot Bains Wedding News: ਪੰਜਾਬ ਦੇ ਆਨੰਦਪੁਰ ਤੋਂ ‘ਆਪ’ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਅੱਜ ਵਿਆਹ ਦੇ ਬੰਧਨ ‘ਚ ਬੱਝੇ ਗਏ। ਉਨ੍ਹਾਂ ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਧੀ (IPS Jyoti Yadav) ਜੋਤੀ ਯਾਦਵ ਨਾਲ ਹੋਇਆ। ਵਿਆਹ ਸਮਾਗਮ ਨੰਗਲ ਦੇ ਐਨਐਫਐਲ ਸਟੇਡੀਅਮ ਵਿੱਚ ਹੈ। ਵਿਆਹ ਸਮਾਗਮਾਂ ਦੀ ਗੱਲ ਕਰ ਲਈ ਜਾਵੇ ਤਾਂ ਸਵੇਰੇ 10 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਉਹ ਅਨੰਦ ਕਾਰਜ ਕਰਵਾਏ ਗਏ।
ਵੇਖੋ ਤਸਵੀਰਾਂ (Harjot Bains Wedding)
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਆਹ ਸਮਾਗਮ 'ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਤਲੁਜ ਸਦਨ ਪਹੁੰਚੇ ਜਿੱਥੇ ਉਹਨਾਂ ਨੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ। ਓਥੇ ਹੀ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ। ਅੱਜ ਸਵੇਰੇ 8 ਵਜੇ ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਨੰਗਲ ਦੇ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਅਨੰਦ ਕਾਰਜ ਹੋਏ। ਅਨੰਦ ਕਾਰਜ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਇਆ ਹੈ ਕਿ ਮੀਡੀਆ ਨੂੰ ਇਸ ਸਾਰੇ ਸਮਾਗਮ ਤੋਂ ਦੂਰ ਰੱਖਿਆ ਗਿਆ।
ਅਨੰਦ ਕਾਰਜ ਸਮੇਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਏ। ਵਿਆਹ ਸਮਾਗਮ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਐਮਐਲਏ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ
ਦੱਸ ਦੇਈਏ ਕਿ ਅੱਜ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Bains Wedding) ਨੇ ਲਾਵਾਂ ਹੋਈਆਂ ਜਿਸ ਦੀਆਂ ਤਿਆਰੀਆਂ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਦੱਸ ਦਈਏ ਕਿ ਡਾਕਟਰ ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (IPS) ਦੇ 2019 ਬੈਚ ਦੀ ਅਧਿਕਾਰੀ ਹੈ। ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ।
ਲੁਧਿਆਣਾ ਵਿੱਚ ਏ.ਸੀ.ਪੀ. ਜੋਤੀ ਯਾਦਵ ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਲਾੜਾ ਰਾਜਾ ਹਰਜੋਤ ਸਿੰਘ ਬੈਂਸ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹੈ। ਇਸ ਵੇਲੇ ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ।