Harnaaz Sandhu vs Upasana Singh News: ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ (Miss Universe 2021 Harnaaz Sandhu) ਨੇ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਉਸਦੇ ਖਿਲਾਫ ਦਰਜ਼ 1 ਕਰੋੜ ਰੁਪਏ ਦੇ ਰਿਕਵਰੀ ਮਾਮਲੇ 'ਤੇ ਚੰਡੀਗੜ੍ਹ ਦੀ ਅਦਾਲਤ 'ਚ ਜਵਾਬ ਦਾਖਲ ਕੀਤਾ ਗਿਆ ਹੈ। ਉਪਾਸਨਾ ਸਿੰਘ ਵੱਲੋਂ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਨਾਲ ਜੁੜੇ ਵਿਵਾਦ ਨੂੰ ਲੈ ਕੇ ਪਿਛਲੇ ਸਾਲ 4 ਅਗਸਤ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਹਰਨਾਜ਼ ਸੰਧੂ ਸਣੇ 14 ਹੋਰਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ।


COMMERCIAL BREAK
SCROLL TO CONTINUE READING

ਹਰਨਾਜ਼ ਕੌਰ ਸੰਧੂ ਨੇ ਇਸਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਆਪਣੀ ਪਹਿਲੀ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਸੀ ਅਤੇ ਉਹ ਫਿਲਮ ਦੇ ਮੁੱਖ ਮੈਂਬਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ। ਇਸਦੇ ਨਾਲ ਹੀ ਉਸਨੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ।


ਦੱਸ ਦਈਏ ਕਿ ਉਪਾਸਨਾ ਸਿੰਘ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ 'ਬੁਆ' ਦੇ ਕਿਰਦਾਰ ਨਾਲ ਬਹੁਤ ਮਸ਼ਹੂਰ ਹੋਈ ਸੀ। ਉਪਾਸਨਾ ਨੇ ਹਰਨਾਜ਼ ਸੰਧੂ 'ਤੇ ਆਪਣੀ ਪੰਜਾਬੀ ਫਿਲਮ ਨੂੰ ਲੈ ਕੇ ਇਕਰਾਰਨਾਮੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।


ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ (Miss Universe 2021 Harnaaz Sandhu) ਨੇ ਉਪਾਸਨਾ ਸਿੰਘ ਵੱਲੋਂ ਉਸਦੇ ਖਿਲਾਫ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਹਰਨਾਜ਼ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਉਪਾਸਨਾ ਸਿੰਘ ਨੇ ਅਦਾਲਤ ਤੋਂ ਕਈ ਗੱਲਾਂ ਲੁਕੋਈਆਂ ਹਨ। ਹਰਨਾਜ਼ ਸੰਧੂ ਨੇ ਇਹ ਵੀ ਕਿਹਾ ਕਿ ਉਪਾਸਨਾ ਸਿੰਘ ਦੀ ਟੀਮ ਵੱਲੋਂ ਜੋ ਅਗਰੀਮੇਂਟ ਬਣਾਇਆ ਗਿਆ ਸੀ ਉਹ ਫਰਜ਼ੀ, ਗੁਮਰਾਹ ਕਰਨ ਵਾਲਾ ਅਤੇ ਬਦਲਾਖੋਰੀ ਵਾਲਾ ਸੀ ਜੋ ਉਸਨੂੰ ਫਸਾਉਣ ਲਈ ਕੀਤਾ ਗਿਆ ਸੀ। 


ਇਹ ਵੀ ਪੜੋੋ: ਦੁਬਈ ਜਾਣ ਦੀ ਤਿਆਰੀ 'ਚ ਸੀ ਮਨਕੀਰਤ ਔਲਖ, NIA ਨੇ ਚੰਡੀਗੜ੍ਹ ਏਅਰਪੋਰਟ 'ਤੇ ਰੋਕਿਆ, ਜਾਣੋ ਪੂਰਾ ਮਾਮਲਾ


ਇਸ ਦੇ ਨਾਲ ਹੀ ਹਰਨਾਜ਼ ਸੰਧੂ ਨੇ ਕਿਹਾ ਕਿ ਉਸ ਨੇ ਐਗਰੀਮੈਂਟ ਦੀ ਕਿਸੇ ਵੀ ਸ਼ਰਤ ਦੀ ਉਲੰਘਣਾ ਨਹੀਂ ਕੀਤੀ ਹੈ। ਫਿਲਮ ਦੇ ਪ੍ਰਚਾਰ ਨੂੰ ਲੈ ਕੇ ਕੋਈ ਨਿਸ਼ਚਿਤ ਸਮੇਂ ਦੀ ਮਿਆਦ ਨਹੀਂ ਸੀ ਅਤੇ ਇਸ ਦੇ ਨਾਲ ਹੀ ਉਸਨੇ ਨਿਰਧਾਰਿਤ ਸਮੇਂ ਦੌਰਾਨ ਕਿਸੇ ਵੀ ਹੋਰ ਫ਼ਿਲਮ ਜਾਂ ਟੀਵੀ ਸੀਰੀਅਲ ਦੀ ਸ਼ੂਟਿੰਗ ਲਈ ਕਿਸੇ ਨਿਰਮਾਤਾ ਜਾਂ ਫ਼ਿਲਮ ਨਿਰਮਾਤਾ ਨੂੰ ਕੋਈ ਸਮਾਂ ਨਹੀਂ ਦਿੱਤਾ। 


ਹਰਨਾਜ਼ ਨੇ ਦੋਸ਼ ਲਾਇਆ ਕਿ ਇਹ ਕੇਸ ਸਿਰਫ਼ ਉਸ ਦੇ ਅਕਸ ਨੂੰ ਖ਼ਰਾਬ ਕਰਨ ਲਈ ਦਰਜ ਕੀਤਾ ਗਿਆ ਹੈ। 


ਇਹ ਵੀ ਪੜੋੋ: Ajnala Violence case: ਅਜਨਾਲਾ ਕਾਂਡ 'ਚ ਅੰਤਿਮ ਪੜਾਅ 'ਤੇ ਪੰਜਾਬ ਪੁਲਿਸ ਦੀ ਜਾਂਚ, ਮੁਲਜ਼ਮਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਆਈ ਸਾਹਮਣੇ


(For more news apart from Harnaaz Sandhu vs Upasana Singh, stay tuned to Zee PHH)