Sangrur Poisoned Liquor News: ਹਰਪਾਲ ਚੀਮਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦਾ ਦਿੱਤਾ ਭਰੋਸਾ
Advertisement
Article Detail0/zeephh/zeephh2172217

Sangrur Poisoned Liquor News: ਹਰਪਾਲ ਚੀਮਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦਾ ਦਿੱਤਾ ਭਰੋਸਾ

Sangrur Poisoned Liquor News: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।

Sangrur Poisoned Liquor News: ਹਰਪਾਲ ਚੀਮਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦਾ ਦਿੱਤਾ ਭਰੋਸਾ

Sangrur Poisoned Liquor News: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਹਰਪਾਲ ਸਿੰਘ ਚੀਮਾ ਪਿੰਡ ਗੁਜਰਾ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਸਬੰਧਤ ਪ੍ਰਸ਼ਾਸਨ ਪਰਿਵਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਦੀ ਮਦਦ ਕਰੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਦੋਸ਼ੀ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਸਲਾਖਾਂ ਦੇ ਪਿੱਛੋਂ ਨਾ ਨਿਕਲ ਸਕਣ।

ਇਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਿੰਡ ਢੰਡੋਲੀ ਖੁਰਦ ਪਹੁੰਚੇ ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰ ਨਾਲ ਹਰ ਵੇਲੇ ਖੜ੍ਹਨ ਦੀ ਗੱਲ ਆਖੀ। ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਇਹ ਵੱਡੀ ਅਣਗਹਿਲੀ ਵਰਤੀ ਗਈ ਹੈ ਉਨ੍ਹਾਂ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ।

ਇਹ ਵੀ ਪੜ੍ਹੋ : Arvind Kejriwal Arrest: ਹੁਣ ਦਿੱਲੀ 'ਚ 'ਜੇਲ੍ਹ ਤੋਂ ਚੱਲ ਰਹੀ ਹੈ ਸਰਕਾਰ! ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਪਹਿਲਾ ਹੁਕਮ ਕੀਤਾ ਜਾਰੀ-ਸੂਤਰ

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਧਾਰਾਵਾਂ ਅੱਜ ਤੱਕ ਕਦੇ ਵੀ ਅਜਿਹੇ ਮਾਮਲੇ ਵਿੱਚ ਨਹੀਂ ਲੱਗੀਆਂ ਅਸੀਂ ਉਨ੍ਹਾਂ ਧਰਮਾਂ ਤਹਿਤ ਦੋਸ਼ੀਆਂ ਖਿਲਾਫ਼ ਪਰਚੇ ਦਰਜ ਕਰਵਾਏ ਹਨ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਅਤੇ ਜੋ ਬਚੇ ਨੇ ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਮੰਤਰੀ ਹਰਪਾਲ ਸਿੰਘ ਚੀਮਾ ਸਾਡੇ ਕੋਲ ਪਹੁੰਚੇ ਸਨ ਜਿਨ੍ਹਾਂ ਨੇ ਸਾਡੇ ਨਾਲ ਖੜ੍ਹਨ ਦੀ ਗੱਲ ਆਖੀ ਹੈ।

ਕਾਬਿਲੇਗੌਰ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 20 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ : Ludhiana News: ਹੋਲੇ- ਮਹੱਲੇ 'ਤੇ ਜਾ ਰਹੇ ਨੌਜਵਾਨਾਂ ਨੇ ਕਾਰ ਚਾਲਕ 'ਤੇ ਪਿਸਤੌਲ ਦਿਖਾ ਕੇ ਮਾਰਨ ਧਮਕੀ ਦੇਣ ਦੇ ਲਗਾਏ ਦੋਸ਼

Trending news