Harpal Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਟੈਗੋਰ ਥੀਏਟਰ ਵਿੱਚ ਸਹਿਕਾਰਤਾ ਹਫ਼ਤੇ ਦੌਰਾਨ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਉਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਗਵਰਨਰ ਨੂੰ ਮਿਲੇ ਤੇ ਗਵਰਨਰ ਨੇ ਉਨ੍ਹਾਂ ਨੂੰ ਦੱਸਿਆ ਕਿ 10 ਏਕੜ ਜ਼ਮੀਨ ਦਾ ਪ੍ਰਸਤਾਵ ਆਇਆ ਹੈ, ਜਿਸ ਦਾ ਉਨ੍ਹਾਂ ਨੇ ਉੱਥੇ ਪੂਰਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੁਝ ਵੀ ਕਰਨ ਲਈ ਤਿਆਰ ਹਨ। ਅੰਦੋਲਨ ਵੀ ਕਰਨਾ ਪੈ ਸਕਦਾ ਹੈ ਪਰ ਪੰਜਾਬ ਹਰਿਆਣਾ ਨੂੰ ਜ਼ਮੀਨ ਨਹੀਂ ਦੇਵੇਗਾ।


ਚੰਡੀਗੜ੍ਹ ਉਤੇ ਪੰਜਾਬ ਦਾ ਅਧਿਕਾਰ ਹੈ। ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੇ ਪਾਰਟੀ ਛੱਡਣ 'ਤੇ ਖੁੱਲ੍ਹ ਕੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਦਾ ਹੁਣ ਕੋਈ ਵਜੂਦ ਨਹੀਂ ਰਿਹਾ, ਇਸ ਲਈ ਹਰ ਆਗੂ ਪਾਰਟੀ ਛੱਡ ਰਿਹਾ ਹੈ। ਪੰਜਾਬ 'ਚ ਚਾਰ ਥਾਵਾਂ 'ਤੇ ਜ਼ਿਮਨੀ ਚੋਣਾਂ ਹਨ ਅਤੇ ਆਮ ਆਦਮੀ ਪਾਰਟੀ ਜਿੱਤਣ ਲਈ ਕੰਮ ਕਰੇਗੀ।


ਪੰਜਾਬ ਸਰਕਾਰ ਗੰਨੇ ਦਾ ਸੂਬਾਈ ਸਮਰਥਨ ਮੁੱਲ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਹ ਐਲਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ। ਇਹ ਫੈਸਲਾ ਕਿਸਾਨਾਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਚੀਮਾ ਬੁੱਧਵਾਰ ਨੂੰ ਭਾਰਤੀ ਸਹਿਕਾਰੀ ਸਪਤਾਹ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।


ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ​​ਹੋਵੇਗੀ।


ਇਸ ਫੈਸਲੇ ਨਾਲ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਸੁਧਰੇਗੀ। ਹਾਲਾਂਕਿ ਕਿਸਾਨ ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਤੋਂ ਸੰਤੁਸ਼ਟ ਨਹੀਂ ਸਨ ਅਤੇ ਵੱਧ ਵਾਧੇ ਦੀ ਮੰਗ ਕਰ ਰਹੇ ਸਨ। ਉਦੋਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ।