Chandigarh Aap Meet: ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਅੱਜ ਸੰਗਰੂਰ ਲੋਕ ਸਭਾ ਸੀਟ ਸਬੰਧੀ ਰਣਨੀਤੀ ਬਣਾਈ ਗਈ। ਇਸ ਮੀਟਿੰਗ ਵਿੱਚ ਸੰਗਰੂਰ ਹਲਕੇ ਦੇ ਸਾਰੇ ਵਿਧਾਇਕ ਮੌਜੂਦ ਰਹੇ।


COMMERCIAL BREAK
SCROLL TO CONTINUE READING

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪੂਰੀ ਤਿਆਰੀ ਨਾਲ ਚੋਣ ਲੜਨ ਜਾ ਰਹੀ ਹੈ ਅਤੇ ਪੰਜਾਬ 'ਚ 13-0 ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਸਾਰੇ ਕੰਮਾਂ ਨੂੰ ਲੋਕਾਂ ਵਿਚਕਾਰ ਲੈ ਕੇ ਜਾਵੇਗੀ।


ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਹੈ। ਅਤੇ ਇਸ ਖੇਤਰ ਵਿੱਚ ਸਭ ਤੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਦੀ ਸਰਕਾਰ ਵੱਲੋਂ ਜੋ ਵੀ ਕੰਮ ਕੀਤਾ ਗਿਆ ਹੈ, ਉਹ ਹੁਣ ਤੱਕ ਪਹਿਲੀ ਵਾਰ ਹੋਇਆ ਹੈ, ਚਾਹੇ ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਹੋਵੇ ਜਾਂ ਫਿਰ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਹੋਵੇ। 


ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਜਿਸ ਤਰ੍ਹਾਂ ਜੇਲ੍ਹ ਵਿੱਚ ਡੱਕਿਆ ਗਿਆ ਉਹ ਬਹੁਤ ਹੀ ਮੰਦਭਾਗਾ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਉਨ੍ਹਾਂ ਸਾਰੇ ਸਿਆਸਤਦਾਨਾਂ ਬਾਰੇ ਵਿਚਾਰ ਕਰਨਾ ਚਾਹੀਦਾ ਹੈ, ਜੋ ਸਿਆਸਤ ਕਾਰਨ ਜੇਲ੍ਹਾਂ ਵਿੱਚ ਡੱਕੇ ਹਨ।


ਉਧਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੱਲੋਂ ਅੱਜ ਸੰਗਰੂਰ ਲੋਕ ਸਭਾ ਸੀਟ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸੰਗਰੂਰ ਲੋਕ ਸਭਾ ਹਲਕੇ ਨਾਲ ਸਬੰਧਤ ਸਮੂਹ ਵਿਧਾਨ ਸਭਾ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਸੀਟ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਹੇਅਰ ਨੂੰ ਇਸ ਮੌਕੇ ਹਾਜ਼ਰ ਰਹੇ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ ਅਤੇ ਹਰ ਵਿਅਕਤੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਵਿੱਚ ਉਤਾਰੇ ਗਏ ਸਾਰੇ ਕੈਬਨਿਟ ਮੰਤਰੀ ਪਾਰਟੀ ਦਾ ਹਿੱਸਾ ਹਨ, ਇਸ ਸਬੰਧੀ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲ ਪੂਰੀ ਤਰ੍ਹਾਂ ਬੇਬੁਨਿਆਦ ਹਨ, ਪਾਰਟੀ ਕਿਸੇ ਨੂੰ ਵੀ ਆਪਣਾ ਉਮੀਦਵਾਰ ਬਣਾ ਸਕਦੀ ਹੈ, ਉਹ ਸਾਰੇ ਆਮ ਲੋਕ ਹਨ।