Punjab Government vs Governor: ਸੁਪਰੀਮ ਕੋਰਟ ਦੀ ਰਾਜਪਾਲ ਉਪਰ ਸਖ਼ਤ ਟਿੱਪਣੀ; SC `ਚ ਪੁੱਜਣ ਤੋਂ ਪਹਿਲਾਂ ਮਸਲੇ ਸੁਲਝਾਏ ਜਾਣ
Punjab Government vs Governor: ਪੰਜਾਬ ਵਿਧਾਨ ਸਭਾ `ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ `ਚ ਦੇਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਦੀ ਪਟੀਸ਼ਨ `ਤੇ ਸੋਮਵਾਰ ਨੂੰ ਸੁਣਵਾਈ ਹੋਈ।
Punjab Government vs Governor: ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ 'ਚ ਦੇਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਦੀ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਸੁਲਝਾਏ ਜਾਣੇ ਚਾਹੀਦੀ ਹਨ।
ਅਦਾਲਤ ਨੇ ਕਿਹਾ ਕਿ ਰਾਜਪਾਲ ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਰਾਜਪਾਲਾਂ ਨੂੰ ਅੰਤਰ ਆਤਮਾ ਦੀ ਤਲਾਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਥਾਰਿਟੀ ਨਹੀਂ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।
ਪੰਜਾਬ ਸਰਕਾਰ ਨੇ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਰਾਜਪਾਲ ਕਥਿਤ ਤੌਰ 'ਤੇ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਵਾਉਣ 'ਚ ਦੇਰੀ ਕਰ ਰਹੇ ਹਨ।
ਦਰਅਸਲ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਰੁਖ ਨਰਮ ਕਰ ਲਿਆ ਸੀ। ਉਨ੍ਹਾਂ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।
ਦੂਜੇ ਪਾਸੇ ਰਾਜ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਐਪੀਲੇਟ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ 'ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਨਵੇਂ ਸੈਸ਼ਨ ਸਬੰਧੀ ਕਾਨੂੰਨੀ ਪਹਿਲੂਆਂ ਬਾਰੇ ਏਜੀ ਦਫ਼ਤਰ ਤੋਂ ਰਾਏ ਲਈ ਗਈ ਹੈ। ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਕਰਨ ਲਈ ਮੁੱਖ ਮੰਤਰੀ ਅੱਜ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈ ਸਕਦੇ ਹਨ।
ਪੰਜਾਬ ਵਿਧਾਨ ਸਭਾ ਦੇ ਜੂਨ 2023 ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ 'ਤੇ ਮੁੱਖ ਮੰਤਰੀ ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਦੂਜੇ ਪਾਸੇ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਰਾਜਪਾਲ ਇਸ 'ਤੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।
ਇਹ ਵੀ ਪੜ੍ਹੋ : Moga Accident News: ਮੋਗਾ 'ਚ ਗੱਡੀ ਤੇ ਟਰੱਕ ਦੀ ਜਬਰਦਸਤ ਟੱਕਰ, 5 ਨੌਜਵਾਨਾਂ ਦੀ ਮੌਕੇ 'ਤੇ ਹੋਈ ਮੌਤ