ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੁਪਰੀਮ ਕੋਰਟ ਦੇ ਵੱਖਰੀ ਕਮੇਟੀ ਵਾਲੇ ਫੈਸਲੇ 'ਤੇ ਪ੍ਰਤੀਕਰਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਾਂ ਨੂੰ ਵੰਡ ਕੇ ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਿੱਖਾਂ ਨੂੰ ਦੁਫਾੜ ਕਰਨ ਵਾਲੀਆਂ ਕੋਝੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਤੇ ਇਕਜੁਟ ਹੋਣ ਦਾ ਸੱਦਾ ਦਿੱਤਾ।
Trending Photos
ਚੰਡੀਗੜ੍ਹ- ਕੁਝ ਦਿਨ ਪਹਿਲਾ ਸੁਪਰੀਮ ਕੋਰਟ ਨੇ ਹਰਿਆਣਾ ਵਿੱਚ ਸ਼੍ਰੋਮਣੀ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੇ ਫੈਸਲੇ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਗਿਆ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਜਨਤਕ ਵਿਰੋਧ ਕੀਤਾ ਜਾ ਰਿਹਾ ਹੈ।
ਉਧਰ ਹੁਣ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੁਪਰੀਮ ਕੋਰਟ ਦੇ ਵੱਖਰੀ ਕਮੇਟੀ ਵਾਲੇ ਫੈਸਲੇ 'ਤੇ ਪ੍ਰਤੀਕਰਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਾਂ ਨੂੰ ਵੰਡ ਕੇ ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਿੱਖਾਂ ਨੂੰ ਦੁਫਾੜ ਕਰਨ ਵਾਲੀਆਂ ਕੋਝੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਤੇ ਇਕਜੁਟ ਹੋਣ ਦਾ ਸੱਦਾ ਦਿੱਤਾ।
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਭ ਤੋਂ ਵੱਧ ਹਮਲਾ ਸਿੱਖਾਂ 'ਤੇ ਹੁਣ ਹੋ ਰਿਹਾ ਹੈ। ਇਸ ਤੋਂ ਪਹਿਲਾ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਪੰਜਾਬ ਨੂੰ ਵੰਡਿਆ ਗਿਆ। ਪਹਿਲਾ ਪਾਕਿਸਤਾਨ ਨਾਲ ਪੰਜਾਬ ਦੀ ਵੰਡ ਕੀਤੀ ਤੇ ਫਿਰ ਹਰਿਆਣਾ ਤੇ ਹਿਮਾਚਲ ਨੂੰ ਪੰਜਾਬ ਵਿੱਚੋਂ ਕੱਢਿਆ। ਉਨ੍ਹਾਂ ਕਿਹਾ ਕਿ ਵੱਖਰੀਆਂ ਕਮੇਟੀਆਂ ਬਣਾ ਕੇ ਸਰਕਾਰਾਂ ਵੱਲੋਂ ਭਰਾਵਾਂ ਨੂੰ ਲੜਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਵਿੱਚ ਪਾਸ ਹੋਈ ਹੈ ਤੇ ਇਸ 'ਤੇ ਫੈਸਲਾ ਕਰਨ ਦਾ ਹੱਕ ਵੀ ਪਾਰਲੀਮੈਂਟ ਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਣੀਆਂ ਦੀ ਗੱਲ ਆਉਂਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਇੰਟਰਸਟੇਟ ਮਾਮਲਾ ਹੈ ਸੂਬਾ ਖੁਦ ਫੈਸਲਾ ਨਹੀਂ ਕਰ ਸਕਦਾ ਪਰ ਜਦੋਂ ਸ਼੍ਰੋਮਣੀ ਕਮੇਟੀ ਦੀ ਗੱਲ ਆਉਂਦੀ ਹੈ ਤਾਂ ਕਿਹਾ ਜਾਂਦਾ ਕਿ ਕੇਂਦਰ ਫੈਸਲਾ ਕਰੇਗਾ। ਉਨ੍ਹਾ ਕਿਹਾ ਕਿ ਸਾਨੂੰ ਸਾਡੇ ਧਰਮ ਬਾਰੇ ਫੈਸਲਾ ਕਰਨ ਦਾ ਹੱਕ ਹੀ ਨਹੀਂ ਹੈ।
ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਸਾਰੀ ਸਿੱਖ ਕੌਮ ਸਮੂਚੇ ਪੰਥ ਨੂੰ ਪਾਰਟੀਬਾਜ਼ੀ ਛੱਡ ਸਾਰੇ ਭੇਦ-ਭਾਵ ਛੱਡ ਕੇ ਇੱਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਧਰਮ ਦੀ ਲੜਾਈ ਹੈ। ਮਰਿਆਦਾ ਤੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਲਈ ਸਾਰੀ ਕੌਮ ਨੂੰ ਇੱਕ ਹੋਣਾ ਜ਼ਰੂਰੀ ਹੈ।
WATCH LIVE TV