ਚੰਡੀਗੜ੍ਹ-  ਕੁਝ ਦਿਨ ਪਹਿਲਾ ਸੁਪਰੀਮ ਕੋਰਟ ਨੇ ਹਰਿਆਣਾ ਵਿੱਚ ਸ਼੍ਰੋਮਣੀ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੇ ਫੈਸਲੇ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਗਿਆ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਜਨਤਕ ਵਿਰੋਧ ਕੀਤਾ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਉਧਰ ਹੁਣ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੁਪਰੀਮ ਕੋਰਟ ਦੇ ਵੱਖਰੀ ਕਮੇਟੀ ਵਾਲੇ ਫੈਸਲੇ 'ਤੇ ਪ੍ਰਤੀਕਰਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਾਂ ਨੂੰ ਵੰਡ ਕੇ ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਿੱਖਾਂ ਨੂੰ ਦੁਫਾੜ ਕਰਨ ਵਾਲੀਆਂ ਕੋਝੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਤੇ ਇਕਜੁਟ ਹੋਣ ਦਾ ਸੱਦਾ ਦਿੱਤਾ।