Gurmeet Khudian News: ਪੰਜਾਬ ਵਿੱਚ ਸਰਕਾਰ ਵੱਲੋਂ ਨਸ਼ੇ ਦੀ ਵੱਡੀ ਰਿਕਵਰੀ ਕੀਤੀ ਗਈ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਰੱਖੀ ਗਈ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।


COMMERCIAL BREAK
SCROLL TO CONTINUE READING

ਪਿਛਲੇ ਦਿਨੀਂ ਯੂਥ ਕਾਂਗਰਸ ਪੰਜਾਬ ਦੇ ਜਨਰਲ ਸੈਕਟਰੀ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚੋਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਗਈ ਸੀ। ਇਸ ਤੋਂ ਬਾਅਦ ਅੱਜ ਭੋਪਾਲ ਵਿੱਚ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਠਿੰਡਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ। 


ਚੋਣ ਕਮਿਸ਼ਨ ਵੱਲੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਸਰਕਾਰ ਨੂੰ ਦਿੱਤੀ ਗਈ ਮਨਜ਼ੂਰੀ। ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਸੀ ਪਰ ਇਲੈਕਸ਼ਨ ਕੋਡ ਲੱਗ ਜਾਣ ਕਾਰਨ ਰੁਕ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਦਿੱਤੀ ਗਈ ਸੀ ਕਿ ਉਨਾਂ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ ਦਿੱਤੀ ਜਾਵੇ ਜਿਸ ਤੇ ਮਨਜ਼ੂਰੀ ਮਿਲ ਗਈ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।


ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਜੋ ਬਠਿੰਡਾ ਵਿੱਚ ਏਮਜ਼ ਹਸਪਤਾਲ ਲਿਆਉਣ ਦਾ ਰੌਲਾ ਪਾਇਆ ਜਾ ਰਿਹਾ ਹੈ ਪਰ ਮਾਨਸਾ ਵਿੱਚ ਕੋਈ ਵੀ ਸਿਹਤ ਨੂੰ ਲੈ ਕੇ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਮਾਨਸਾ ਵਿੱਚ ਕੋਈ ਵਿਕਾਸ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕ ਉਨ੍ਹਾਂ ਨੂੰ ਸੰਸਦ ਵਿੱਚ ਭੇਜਦੇ ਹਨ ਤਾਂ ਉਨ੍ਹਾਂ ਵੱਲੋਂ ਮਾਨਸਾ ਜ਼ਿਲ੍ਹੇ ਤੋਂ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ ਤੇ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।


ਇਸ ਦੌਰਾਨ ਚੁਸ਼ਪਿੰਦਰਬੀਰ ਸਿੰਘ ਚਹਿਲ ਤੇ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵਿਕਾਸ ਕੀਤਾ ਜਾ ਰਿਹਾ ਹੈ ਜਿਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਦੀ ਅਗਵਾਈ ਵਿਚੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਮਾਨਸਾ ਜ਼ਿਲ੍ਹੇ ਦੇ ਵਿਕਾਸ ਲਈ ਕੰਮ ਕਰਨਗੇ ਅਤੇ ਮਾਨਸਾ ਜ਼ਿਲ੍ਹੇ ਦੇ ਵਿੱਚ ਜੋ ਵੀ ਵੱਡੀਆਂ ਕਮੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਉਤੇ ਮਾਨਸਾ ਵਿੱਚ ਲਿਆਂਦਾ ਜਾਵੇਗਾ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਇੱਥੇ ਇੱਕ ਲਿੰਕ ਵਿੱਚ