Harsimrat Kaur Badal: ਸਿੱਖਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰਨ ਵਾਲੀ ਐਮਰਜੈਂਸੀ ਫਿਲਮ `ਤੇ ਭਾਜਪਾ ਦੀ ਮੋਹਰ ਲੱਗੀ-ਹਰਸਿਮਰਤ ਕੌਰ ਬਾਦਲ
Harsimrat Kaur Badal: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Harsimrat Kaur Badal: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਬੀਬੀ ਬਾਦਲ ਮੀਡੀਆ ਦੇ ਰੂ-ਬ-ਰੂ ਹੋਏ। ਬੀਬੀ ਬਾਦਲ ਨੇ ਕਿਹਾ ਕਿ ਸੰਗਰ ਹਰ ਮਹੀਨੇ ਇੱਥੇ ਹਾਜ਼ਰ ਹੋ ਕੇ ਗੁਰੂ ਸਾਹਿਬ ਦੇ ਓਟ ਆਸਰਾ ਲੈਂਦੀ ਹੈ ਅਤੇ ਅੱਗੇ ਦੇ ਸਮੇਂ ਵਾਸਤੇ ਤੇ ਪਿਛਲੇ ਸਮੇਂ ਵਾਸਤੇ ਭੁੱਲਾਂ ਬਿਖਸ਼ਾਉਂਦੀ ਹੈ।
ਇਸ ਮੌਕੇ ਉਨ੍ਹਾਂ ਨੇ ਭਾਜਪਾ ਉਪਰ ਨਿਸ਼ਾਨੇ ਸਾਧੇ। ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਉਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਫਿਲਮ ਜਾਂ ਟਰੇਲਰ ਹਾਲੇ ਨਹੀਂ ਦੇਖਿਆ ਪਰ ਇਹ ਜ਼ਰੂਰ ਕਹਿ ਸਕਦੀ ਹਾਂ ਕਿ ਐਮਰਜੈਂਸੀ ਵਿੱਚ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਜਿੱਥੇ ਬਾਦਲ ਸਾਹਿਬ ਨੇ ਸਭ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਤੋਂ ਜਥਾ ਲੈ ਕੇ ਗ੍ਰਿਫਤਾਰੀਆਂ ਦਿੱਤੀਆਂ ਸਨ।
ਅਕਾਲੀ ਦਲ ਨੇ ਗ੍ਰਿਫਤਾਰੀਆਂ ਦਿੱਤੀਆਂ ਤੇ ਸਭ ਤੋਂ ਵੱਡੀ ਲੜਾਈ ਲੜੀ ਤੇ ਹੁਣ ਇਸ ਫਿਲਮ ਵਿੱਚ ਸਿੱਖਾਂ ਦੇ ਪ੍ਰਤੀ ਕੁਝ ਸਹੀ ਨਹੀਂ ਦਿਖਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕੰਗਨਾ ਰਣੌਤ ਦਾ ਨਾਮ ਲਏ ਬਿਨਾਂ ਕਿਹਾ ਕਿ ਇਸ ਅਦਾਕਾਰਾ ਦਾ ਕੋਈ ਇਤਿਹਾਸ ਹੈ? ਉਨ੍ਹਾਂ ਨੇ ਕਿਹਾ ਕਿ ਇਹ ਅਦਾਕਾਰਾ ਹਮੇਸ਼ਾ ਵਿਵਾਦਾਂ ਨਾਲ ਜੁੜੀ ਰਹੀ ਹੈ। ਸੰਸਦ ਮੈਂਬਰ ਵੱਲੋਂ ਜੇ ਇਹੋ ਜਿਹਾ ਗਲਤ ਸਿੱਖਾਂ ਖਿਲਾਫ਼ ਦਿਖਾਇਆ ਗਿਆ ਇਹਦਾ ਮਤਲਬ ਪ੍ਰਧਾਨ ਮੰਤਰੀ ਅਤੇ ਭਾਜਪਾ ਖੁਦ ਇਸ ਉਪਰ ਮੋਹਰ ਲਗਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦਾ ਢਿੱਡ ਭਰਨ ਵਾਲੀ ਕੌਮ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹੋ ਜਿਹੀ ਕੋਈ ਗੱਲ ਹੈ ਤਾਂ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਫਿਲਮ ਦਿਖਾਈ ਜਾਵੇ ਤਾਂ ਜੋ ਸਿੱਖਾਂ ਦੇ ਮਨ ਵਿੱਚ ਠੇਸ ਲੱਗਣ ਵਾਲਾ ਕੋਈ ਗੱਲ ਜਾਂ ਸੀਨ ਹੋਵੇ ਤਾਂ ਉਸ ਨੂੰ ਹਟਾ ਦਿਓ।
ਇਸ ਦੌਰਾਨ ਉਨ੍ਹਾਂ ਨੇ ਦਲ ਬਦਲਣ ਵਾਲੇ ਆਗੂਆਂ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਹੈ ਪਰ ਹੁਣ ਇਹ ਆਗੂ ਦੋ ਸੁਰੱਖਿਆ ਮੁਲਾਜ਼ਮਾਂ ਲਈ ਆਪਣੀ ਜ਼ਮੀਰ ਵੇਚ ਰਹੇ ਹਨ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ