ਪੰਜਾਬ ਦੇ ਹਵਾਲੇ ਕੀਤਾ ਜਾਵੇ ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਸ਼ ਦੇ ਹਰ ਸੂਬੇ ਕੋਲ ਆਪਣੀ ਰਾਜਧਾਨੀ ਹੈ ਜੋ ਇਸ ਦੇ ਜੀਡੀਪੀ `ਚ 30 ਤੋਂ 40 ਫੀਸਦੀ ਹਿੱਸਾ ਪਾਉਂਦੀ ਹੈ ਪਰ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ।
Harsimrat Kaur Badal on Chandigarh to be made Punjab's Capital: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨਾ ਚਾਹੀਦਾ ਹੈ ਯਾਨੀ ਚੰਡੀਗੜ੍ਹ ਨੂੰ ਪੱਕੇ ਤੌਰ 'ਤੇ ਪੰਜਾਬ ਦੀ ਰਾਜਧਾਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਸੂਬੇ ਕੋਲ ਆਪਣੀ ਇੱਕ ਰਾਜਧਾਨੀ ਹੈ ਅਤੇ ਇਸ ਸੂਬੇ ਦੇ ਜੀਡੀਪੀ ਬਜਟ 'ਚ ਯੋਗਦਾਨ ਪਾਉਂਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਕੋਲ ਰਾਜਧਾਨੀ ਨਹੀਂ ਹੈ। ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਦੇਸ਼ ਦੀ ਅਨਾਜ ਦੀ ਲੋੜ ਨੂੰ ਪੂਰਾ ਕਰਨ ਵਿੱਚ ਯੋਗਦਾਨ ਨੂੰ ਦੇਖਦਿਆਂ ਇੱਕ ਸਪੈਸ਼ਲ ਪੈਕੇਜ ਵੀ ਹੋਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਸੂਬਿਆਂ ਨੂੰ ਮਿਲਦੇ ਟੈਕਸਾਂ ਦਾ ਲਾਭ ਪੰਜਾਬ ਨੂੰ ਵੀ ਮਿਲਣਾ ਚਾਹੀਦਾ ਹੈ। ਸੰਸਦ 'ਚ ਕੇਂਦਰੀ ਬਜਟ 'ਤੇ ਹੋ ਰਹੀ ਚਰਚਾ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਸੂਬੇ ਕੋਲ ਆਪਣੀ ਰਾਜਧਾਨੀ ਹੈ ਜੋ ਇਸ ਦੇ ਜੀਡੀਪੀ 'ਚ 30 ਤੋਂ 40 ਫੀਸਦੀ ਹਿੱਸਾ ਪਾਉਂਦੀ ਹੈ ਪਰ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ।
ਇਸ ਲਈ ਹਰਸਿਮਰਤ ਕੌਰ ਬਾਦਲ ਦਾ ਇਹ ਕਹਿਣਾ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਹਨਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਇਹਨਾਂ ਸਮੱਸਿਆਵਾ ਨੂੰ ਜਲਦੀ ਸੁਧਾਰਿਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੋਠੀ ਤੋਂ ਹਟਾਈ ਸੁਰੱਖਿਆ
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਹਮੇਸ਼ਾ ਤੋਂ ਦੇਸ਼ ਦੀ ਅਨਾਜ ਦੀ ਜਰੂਰਤ ਨੂੰ ਪੂਰਾ ਕਰ ਰਿਹਾ ਹੈ। ਦੇਸ਼ ਦੀ ਇਹ ਮਹੱਤਵਪੂਰਨ ਜਰੂਰਤ ਨੂੰ ਪੂਰਾ ਕਰਨ ਵਿੱਚ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ ਇਸ ਯੋਗਦਾਨ ਨੂੰ ਪੂਰਾ ਕਰਨ ਲਈ ਪੰਜਾਬ ਨੇ ਆਪਣਾ ਜ਼ਮੀਨ ਹੇਠਲਾ ਪਾਣੀ ਵੀ ਗੁਆ ਲਿਆ ਹੈ।
ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਪੇਂਡੂ ਵਿਕਾਸ ਟੈਕਸ ਲਗਾਉਣ ਦੀ ਆਜ਼ਾਦੀ ਹੋਣ ਦੇ ਬਾਅਦ ਵੀ ਕੇਂਦਰ ਸਰਕਾਰ ਨੇ ਸੂਬੇ ਦੇ ਆਰ ਡੀ ਐਫ ਦੀ 3000 ਕਰੋੜ ਦੀ ਰਕਮ ਰੋਕੀ ਹੋਈ ਹੈ ਅਤੇ ਕੇਂਦਰ ਵੱਲੋਂ ਪੰਜਾਬ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ ਕਿ ਜੇਕਰ ਫ਼ੰਡ ਚਾਹੀਦਾ ਹੈ ਤਾਂ ਪਹਿਲਾਂ ਟੈਕਸ ਦੀ ਦਰ ਘਟਾਈ ਜਾਏ।
ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ 'ਤੇ ਹਾਈਕੋਰਟ ਦਾ ਨੋਟਿਸ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
(For more news apart from Harsimrat Kaur Badal on Chandigarh to be made Punjab's Capital, stay tuned to Zee PHH)