Anandpur Sahib News: ਸੁਖਬੀਰ ਸਿੰਘ ਬਾਦਲ ਦੀ ਸੇਵਾ ਅੱਜ ਸਮੇਤ 8 ਦਿਨ ਜਾਰੀ ਰਹੇਗੀ। ਉਹ ਦੋ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ।
Trending Photos
Anandpur Sahib News: ਧਾਰਮਿਕ ਸੇਵਾ ਦੇ ਤੀਜੇ ਦਿਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਸੁਖਬੀਰ ਸੇਵਾਦਾਰ ਦੇ ਪਹਿਰਾਵੇ ਵਿੱਚ ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ਼ ਵਿੱਚ ਤਖ਼ਤੀ ਪਾ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਭਾਂਡਿਆਂ ਦੀ ਸੇਵਾ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਪੁੱਤਰ ਅਨੰਤਵੀਰ ਸਿੰਘ ਸਮੇਤ ਦੋਵੇਂ ਧੀਆਂ ਵੀ ਸੇਵਾ ਕਰਨ ਵਿਚ ਜੁਟੀਆਂ ਹੋਈਆਂ ਹਨ।
ਦੱਸਦਈਏ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ। ਇਥੇ ਅੱਜ ਅਤੇ ਕੱਲ੍ਹ ਸੁਖਬੀਰ ਬਾਦਲ ਸੇਵਾਦਾਰ ਦੀ ਵਰਦੀ ਪਾ ਕੇ ਡਿਊਟੀ ਦੇਣਗੇ। ਉਨ੍ਹਾਂ ਦੀ ਸੇਵਾ ਅੱਜ ਸਮੇਤ 8 ਦਿਨ ਜਾਰੀ ਰਹੇਗੀ। ਉਹ ਦੋ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ।
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਮਗਰੋਂ ਹਾਲਾਂਕਿ ਪੰਜਾਬ ਪੁਲਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਸੁਖਬੀਰ ਬਾਦਲ ਦੇ ਆਲੇ-ਦੁਆਲੇ 3 ਪਰਤਾਂ ਦੀ ਸੁਰੱਖਿਆ ਲਾਈ ਹੈ, ਜਿਸ ਵਿੱਚ ਦੋ ਐੱਸ. ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।