Loksabha News: ਭ੍ਰਿਸ਼ਟਚਾਰ ਦੇ ਮੁੱਦੇ `ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ
ਲੋਕਸਭਾ ਵਿੱਚ ਬਠਿੰਡਾ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਘੇਰਿਆ ਹੋਏ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿੱਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ। ਸੰਸਦ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿਰ ਕ
Punjab News: ਲੋਕਸਭਾ ਵਿੱਚ ਬਠਿੰਡਾ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਘੇਰਿਆ ਹੋਏ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿੱਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ।
ਸੰਸਦ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਵੱਧ ਕੇ 3.4 ਲੱਖ ਕਰੋੜ ਹੋ ਗਿਆ ਹੈ ਜੋ ਦੇਸ਼ ਵਿਚ ਸਭ ਤੋਂ ਵੱਧ ਹੈ ਕਿਉਂਕਿ ਇਹ GDP ਦਾ 48 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਵਿਆਪਕ ਭ੍ਰਿਸ਼ਟਾਚਾਰ ਕੀਤਾ ਸੀ। ਪਰ ਆਪ ਸਰਕਾਰ ਤਾਂ ਉਸ ਤੋਂ ਵੀ ਅੱਗੇ ਲੰਘ ਗਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿੱਚ 70 ਹਜ਼ਾਰ ਕਰੋੜ ਰੁਪਏ ਦਾ ਲੈ ਲਿਆ ਹੈ ਅਤੇ ਇਸ ਕੋਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਂ ’ਤੇ ਵਿਖਾਉਣ ਲਈ ਕੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜਾਂ ਰੁਪਏ ਪਬਲੀਸਿਟੀ ਸਟੰਟਾਂ ’ਤੇ ਅਤੇ ਹੋਰ ਰਾਜਾਂ ਵਿੱਚ ਆਪ ਦੇ ਚੋਣ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ’ਤੇ ਫੂਕਿਆ ਗਿਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਕਾਂਗਰਸ ਦੇ ਰਾਜ ਨਾਲੋਂ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਇਸ ਸਰਕਾਰ ਵੱਲੋਂ ਬਣਾਈ ਆਬਕਾਰੀ ਨੀਤੀ ਕਾਰਨ ਸੈਂਕੜੇ ਕਰੋੜਾਂ ਰੁਪਏ ਦਾ ਘਾਟਾ ਪਿਆ ਕਿਉਂਕਿ ਨੀਤੀ ਦਾ ਮਕਸਦ ਖਾਸ ਲੋਕਾਂ ਨੂੰ ਲਾਭ ਪਹੁੰਚਾਉਣਾ ਸੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਜਿਸਦੀ CBI ਜਾਂਚ ਕਰ ਰਹੀ ਹੈ ਅਤੇ ਇਸ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ, ਇਸੇ ਤਰਜ਼ ’ਤੇ ਬਣੀ ਪੰਜਾਬ ਆਬਕਾਰੀ ਨੀਤੀ ਦੀ ਹਾਲੇ ਕੇਂਦਰੀ ਏਜੰਸੀਆਂ ਨੇ ਜਾਂਚ ਸ਼ੁਰੂ ਕਰਨੀ ਹੈ। ਉਨ੍ਹਾਂ ਕਿਹਾ ਕਿ "ਮੈਂ ਪਹਿਲਾਂ ਹੀ ਬੇਨਤੀ ਕਰ ਚੁੱਕੀ ਹਾਂ ਕਿ ਇਸ ਨੀਤੀ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ" ਅਤੇ ਇਸ ਬਾਰੇ ਸੰਸਦ ਵਿਚ ਭਰੋਸਾ ਵੀ ਦਿੱਤਾ ਗਿਆ ਸੀ ਪਰ ਇਸ ਮਾਮਲੇ ਵਿੱਚ ਕੱਖ ਵੀ ਨਹੀਂ ਗਿਆ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੇ ਬਾਵਜੂਦ ਗਰੀਬ ਤੇ ਔਰਤਾਂ ਮੁਸ਼ਕਿਲਾਂ ਝੱਲ ਰਹੇ ਹਨ। ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਕੀਮ ਵਿਚ ਵੱਡੀ ਕਟੌਤੀ ਕਰ ਦਿੱਤੀ ਗਈ ਅਤੇ ਔਰਤਾਂ ਹਾਲੇ ਤੱਕ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਵਾਅਦਾ ਪੂਰਾ ਕਰਦਿਆਂ ਪਿਛਲੇ 24 ਮਹੀਨਿਆਂ ਦੇ 24-24 ਹਜ਼ਾਰ ਰੁਪਏ ਔਰਤਾਂ ਦੇ ਖ਼ਾਤਿਆਂ ਵਿੱਚ ਜਮ੍ਹਾਂ ਕਰਨੇ ਚਾਹੀਦੇ ਹਨ।
2007 ਤੋਂ 2017 ਦਰਮਿਆਨ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਕਾਂਗਰਸ ਵੇਲੇ ਬਿਜਲੀ ਦੀ ਭਾਰੀ ਘਾਟ ਵਾਲੇ ਸੂਬੇ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ। 1500 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਅਤੇ ਆਈ ਆਈ ਟੀ, ਆਈ ਆਈ ਐਮ ਅਤੇ ਪ੍ਰਤੀਸ਼ਠਤ ਮੈਡੀਕਲ ਸੰਸਥਾ ਏਮਜ਼ ਸਮੇਤ 13 ਵੱਡੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ 1959 ਉਦਯੋਗਿਕ ਅਦਾਰਿਆਂ ਨੇ ਪੰਜਾਬ ਵਿਚ ਨਿਵੇਸ਼ ਕੀਤਾ ਜਿਨ੍ਹਾਂ ਵਿੱਚ ਇਨਫੋਸਿਸ ਅਤੇ ਆਈ.ਟੀ.ਸੀ ਵੀ ਸ਼ਾਮਲ ਹਨ।